24
Feb
ਕਪੂਰਥਲਾ - ਕਪੂਰਥਲਾ ਦੀ ਗੋਇੰਦਵਾਲ ਸਾਹਿਬ ਰੋਡ 'ਤੇ ਪਿੰਡ ਨਵਾਂ ਪਿੰਡ ਗੇਟਵਾਲਾ ਨੇੜੇ ਇਕ ਟਰੱਕ ਅਤੇ ਮੋਟਰਸਾਈਕਲ ਵਿਚਕਾਰ ਭਿਆਨਕ ਟੱਕਰ ਹੋਣ ਕਾਰਨ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਵਿਦਿਆਰਥੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਇਸ ਦੀ ਪੁਸ਼ਟੀ ਕਰਦੇ ਮੌਕੇ 'ਤੇ ਪਹੁੰਚੇ ਥਾਣੇ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਦੋਵੇਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੋਵਾਂ ਵਿਦਿਆਰਥੀਆਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਮ੍ਰਿਤਕਾਂ ਦੀ…