26
May
ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਰਾਜਾ ਵਾਡਿੰਗ ਦੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਕਥਿਤ ਆਡੀਓ ਕਲਿੱਪ 'ਤੇ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਸਖ਼ਤ ਰੁਖ ਲਿਆ ਹੈ। ਕਮਿਸ਼ਨ ਨੇ ਇਸ ਮਾਮਲੇ ਦਾ ਖੁਦ ਨੋਟਿਸ ਲੈਂਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਪੁਲਿਸ ਕਪਤਾਨ ਅਭਿਮਨਿਊ ਰਾਣਾ ਨੂੰ 29 ਮਈ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਕਮਿਸ਼ਨ ਵੱਲੋਂ ਜਾਰੀ ਨੋਟਿਸ 'ਚ ਕਿਹਾ ਗਿਆ ਹੈ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਆਡੀਓ ਕਲਿੱਪ 'ਚ 'ਡੇਢ ਹਜ਼ਾਰ, 2 ਹਜ਼ਾਰ ਭੇਡਾਂ' ਵਰਗੀਆਂ ਟਿੱਪਣੀਆਂ ਸੁਣੀਆਂ ਜਾ ਰਹੀਆਂ ਹਨ, ਜਿਸ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ। ਇਹ ਕਾਰਵਾਈ ਸਮਾਜਿਕ ਸੁਰੱਖਿਆ ਅਤੇ ਸਮਾਜਿਕ ਨਿਆਂ…
