07
Aug
ਨੈਸ਼ਨਲ ਟਾਈਮਜ਼ ਬਿਊਰੋ :- ਮਾਡਲ ਟਾਊਨ ਥਾਣੇ ’ਚ ਇਕ ਨੌਜਵਾਨ ਨਾਲ ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਦੀ ਠੱਗੀ ਮਾਰੇ ਜਾਣ ਦੀ ਸੂਚਨਾ ਮਿਲੀ ਹੈ। ਮੁਲਜ਼ਮ ਨੇ ਸ਼ਿਕਾਇਤਕਰਤਾ ਨੂੰ ਕੈਨੇਡਾ ਭੇਜਣ ਦਾ ਧੋਖਾ ਦਿੱਤਾ ਅਤੇ ਬਦਲੇ ’ਚ 2.5 ਲੱਖ ਰੁਪਏ ਲੈ ਲਏ। ਇਸ ਤੋਂ ਬਾਅਦ ਮੁਲਜ਼ਮ ਨੇ ਨਾ ਤਾਂ ਵੀਜ਼ੇ ਦਾ ਪ੍ਰਬੰਧ ਕੀਤਾ ਅਤੇ ਨਾ ਹੀ ਪੈਸੇ ਵਾਪਸ ਕੀਤੇ। ਪੀੜਤ ਦੀ ਸ਼ਿਕਾਇਤ ਦੇ ਆਧਾਰ ’ਤੇ ਪੁਲਸ ਨੇ ਮਾਡਲ ਟਾਊਨ ਥਾਣੇ ’ਚ ਕੇਸ ਦਰਜ ਕੀਤਾ ਹੈ ਅਤੇ ਅੱਗੇ ਦੀ ਜਾਂਚ ਜਾਰੀ ਹੈ। ਮੁਲਜ਼ਮ ਦੀ ਪਛਾਣ ਸਪਾਈਸ ਇਮੀਗ੍ਰੇਸ਼ਨ ਕੰਸਲਟੈਂਸੀ/ਸਪੀਡ ਇਮੀਗ੍ਰੇਸ਼ਨ ਆਰ. ਐੱਸ. ਮਾਡਲ ਟਾਊਨ ਦੀ ਮਾਲਕਣ ਸ਼ਿਖਾ ਪਾਹਵਾ ਵਜੋਂ ਹੋਈ ਹੈ। ਜਾਣਕਾਰੀ…
