17
Dec
ਜਲੰਧਰ - ਜਲੰਧਰ ਜ਼ਿਲ੍ਹੇ ਵਿਚ 14 ਦਸੰਬਰ ਨੂੰ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਨਤੀਜੇ ਅੱਜ ਐਲਾਨੇ ਜਾਣਗੇ। ਸਵੇਰ ਤੋਂ ਵੋਟਾਂ ਦੀ ਗਿਣਤੀ ਲਗਾਤਾਰ ਜਾਰੀ ਹੈ। ਉਥੇ ਹੀ ਚੱਲ ਰਹੀ ਗਿਣਤੀ ਵਿਚਾਲੇ ਬਲਾਕ ਸੰਮਤੀ ਭੋਗਪੁਰ ਜ਼ੋਨ ਨੰਬਰ ਇਕ ਤੋਂ ਮਹਿਲਾ ਕਾਂਗਰਸੀ ਉਮੀਦਵਾਰ ਜੇਤੂ ਕਰਾਰ ਦਿੱਤੇ ਗਏ ਹਨ। ਬਲਾਕ ਸੰਮਤੀ ਚੋਣਾਂ ਵਿਚ ਬਲਾਕ ਭੋਗਪੁਰ ਦੇ ਜ਼ੋਨ ਨੰਬਰ ਇਕ ਤੋਂ ਕਾਂਗਰਸੀ ਉਮੀਦਵਾਰ ਬੀਬੀ ਪ੍ਰਭਾ ਮੰਡੇਰ ਜੇਤੂ ਕਰਾਰ ਦਿੱਤੇ ਗਏ ਹਨ। ਹੋਰ ਬਲਾਕ ਸੰਮਤੀ ਜ਼ੋਨਾਂ ਤੋਂ ਵੀ ਵੋਟਾਂ ਦੀ ਗਿਣਤੀ ਚੱਲ ਰਹੀ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਾਈਆਂ ਗਈਆਂ ਵੋਟਾਂ ਦੀ ਗਿਣਤੀ ਨੂੰ ਸ਼ਾਂਤੀਪੂਰਨ,…
