03
Apr
ਕੇਂਦਰ ਸਰਕਾਰ ਸੰਸਦ ਵਿੱਚ ਬਹੁਮਤ ਨਾਲ ਤਾਨਾਸ਼ਾਹੀ ਚਲਾ ਰਹੀ ਹੈ। ਨੈਸ਼ਨਲ ਟਾਈਮਜ਼ ਬਿਊਰੋ :- ਅੱਜ ਵਕਫ਼ ਬੋਰਡ ਬਿੱਲ ਪਾਸ ਹੋਣ ਤੋਂ ਬਾਅਦ ਸੰਸਦ ਤੋਂ ਬਾਹਰ ਆਉਂਦੇ ਹੋਏ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕੇਂਦਰ ਸਰਕਾਰ ਆਪਣੇ ਬਹੁਮਤ ਦੇ ਆਧਾਰ 'ਤੇ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ। ਨਵੇਂ ਵਕਫ਼ ਬੋਰਡ ਬਿੱਲ ਦੇ ਪਾਸ ਹੋਣ ਨਾਲ ਦੇਸ਼ ਦੇ ਸਮਾਜਿਕ ਢਾਂਚੇ ਵਿੱਚ ਤਣਾਅ ਪੈਦਾ ਹੋਵੇਗਾ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਵਕਫ਼ ਬੋਰਡ ਬਿੱਲ ਸਬੰਧੀ ਮੀਟਿੰਗ 2 ਅਪ੍ਰੈਲ ਨੂੰ ਸ਼ੁਰੂ ਹੋਈ ਸੀ ਅਤੇ 3 ਮਾਰਚ ਨੂੰ ਸਵੇਰੇ 3 ਵਜੇ ਤੱਕ ਜਾਰੀ ਰਹੀ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਇਸਦਾ ਵਿਰੋਧ ਕੀਤਾ…