10
Jun
ਚੰਡੀਗੜ੍ਹ/ਜਲੰਧਰ : ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਡਰੱਗ ਸਿੰਡੀਕੇਟਾਂ ਨੂੰ ਕਰਾਰਾ ਵਿੱਤੀ ਝਟਕਾ ਦਿੱਤਾ ਹੈ, ਜਿਸ ਤਹਿਤ ਪੰਜਾਬ ਪੁਲਸ ਨੇ ਇਸ ਮੁਹਿੰਮ ਦੇ ਪਹਿਲੇ 100 ਦਿਨਾਂ ਦੌਰਾਨ 157 ਨਸ਼ਾ ਸਮੱਗਲਰਾਂ ਦੀਆਂ 78.52 ਕਰੋੜ ਰੁਪਏ ਦੀਆਂ ਗੈਰ-ਕਾਨੂੰਨੀ ਤੌਰ ’ਤੇ ਪ੍ਰਾਪਤ ਕੀਤੀਆਂ ਜਾਇਦਾਦਾਂ ਨੂੰ ਫਰੀਜ਼ ਕੀਤਾ ਹੈ ਅਤੇ 13.03 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। 1 ਮਾਰਚ, 2025 ਨੂੰ ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਉਪਰੰਤ ਪੰਜਾਬ ਪੁਲਸ ਵੱਲੋਂ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਸ ਜ਼ਿਲਿਆਂ ’ਚ ਰੋਜ਼ਾਨਾ ਇਕੋ ਸਮੇਂ ਆਪ੍ਰੇਸ਼ਨ ਚਲਾਏ ਜਾ ਰਹੇ ਹਨ। ਸਪੈਸ਼ਲ ਡੀ.ਜੀ.ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ…
