08
Apr
ਤਰਨਤਾਰਨ-ਪੋਸਤ ਦੀ ਖੇਤੀ ਕਰਨ ਵਾਲੇ ਇਕ ਘਰ ਵਿਚ ਪੁਲਸ ਵੱਲੋਂ ਛਾਪੇਮਾਰੀ ਕਰਨ ਦੌਰਾਨ ਜਿੱਥੇ 67 ਬੂਟੇ ਪੋਸਟ ਦੇ ਬਰਾਮਦ ਕੀਤੇ ਗਏ ਹਨ, ਉਥੇ ਹੀ 80 ਲੀਟਰ ਲਾਹਣ ਅਤੇ 10 ਕਿਲੋ ਗੁੜ ਬਰਾਮਦ ਕਰਨ ਵਿਚ ਪੁਲਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਪੁਲਸ ਵੱਲੋਂ ਥਾਣਾ ਝਬਾਲ ਵਿਖੇ ਪਰਚਾ ਦਰਜ ਕਰਦੇ ਹੋਏ ਮੁਲਜ਼ਮ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਝਬਾਲ ਦੇ ਏ.ਐੱਸ.ਆਈ ਸਤਪਾਲ ਨੇ ਦੱਸਿਆ ਕਿ ਐੱਸ.ਐੱਸ.ਪੀ ਅਭਿਮਨਿਊ ਰਾਣਾ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਖ਼ਤ ਕਾਰਵਾਈ ਕਰਨ ਲਈ ਹੁਕਮ ਜਾਰੀ ਕੀਤੇ ਹਨ, ਜਿਸ ਦੇ ਚੱਲਦਿਆਂ ਸ਼ੱਕੀ ਇਲਾਕਿਆਂ ਅਤੇ ਘਰਾਂ ਵਿਚ ਪੁਲਸ ਵੱਲੋਂ…