10
Nov
ਚੰਡੀਗੜ੍ਹ (ਗੁਰਪ੍ਰੀਤ ਸਿੰਘ): ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋ ਪਾਰਟੀ ਦੇ ਜੱਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ, ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਨੂੰ ਜਾਰੀ ਕੀਤਾ ਗਿਆ ਹੈ। ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਵਿੱਚ ਪਾਰਟੀ ਪ੍ਰਤੀ ਸਮਰਪਿਤ ਚਿਹਰਿਆਂ ਨੂੰ ਬਤੌਰ ਜ਼ਿਲਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਿਛਲੇ ਕੁਝ ਦਿਨਾਂ ਦੌਰਾਨ ਬਲਾਕ ਪੱਧਰ ਤੋਂ ਲੈਕੇ ਜ਼ਿਲ੍ਹਾ ਪੱਧਰ ਤੱਕ ਵਰਕਰਾਂ ਤੋਂ ਮਿਲੇ ਸੁਝਾਅ ਉਪਰੰਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਇਨ੍ਹਾਂ ਨਾਮਾਂ ਦੀ ਨਿਯੁਕਤੀ ਕੀਤੀ ਗਈ ਹੈ। ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ, ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਅਤੇ ਲੋਕਾਂ…
