22
Nov
ਜਲੰਧਰ- 9ਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਦਾਸਪੁਰ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਦਾ ਬੀਤੀ ਦੇਰ ਰਾਤ ਜਲੰਧਰ ਪਹੁੰਚਣ 'ਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋਂ ਸਤਿਕਾਰ ਨਾਲ ਸਵਾਗਤ ਕੀਤਾ ਗਿਆ। ਇਸ ਨਗਰ ਕੀਰਤਨ ਦਾ ਅੱਜ ਜਲੰਧਰ ਸ਼ਹਿਰ ਦੇ ਵੱਖ-ਵੱਖ ਸਥਾਨਾਂ ਵਿੱਚੋਂ ਲੰਘਣ ਤੋਂ ਬਾਅਦ ਸ੍ਰੀ ਗੁਰੂ ਨਾਨਕ ਮਿਸ਼ਨ ਚੌਕ ਵਿਖੇ ਪੁਲਸ ਵਿਭਾਗ ਵੱਲੋਂ ਨਗਰ ਕੀਰਤਨ ਦਾ ਸਨਮਾਨ ਕੀਤਾ ਗਿਆ ਅਤੇ ਗਾਰਡ ਆਫ਼ ਆਨਰ ਦਿੱਤਾ ਗਿਆ। ਜਲੰਧਰ ਤੋਂ ਇਹ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਵੇਗਾ। ਇਸ ਦੌਰਾਨ ਸੰਗਤਾਂ 'ਚ ਭਾਰੀ ਉਤਸ਼ਾਹ…
