weapons

3 ਨੌਜਵਾਨ ਤੇਜ਼ਧਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ

3 ਨੌਜਵਾਨ ਤੇਜ਼ਧਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ

ਅਬੋਹਰ (ਸੁਨੀਲ) : ਇੱਥੇ ਸਿਟੀ ਥਾਣਾ ਨੰਬਰ-1 ਦੀ ਪੁਲਸ ਨੇ ਦੇਰ ਰਾਤ ਗਸ਼ਤ ਦੌਰਾਨ 3 ਨੌਜਵਾਨਾਂ ਨੂੰ ਤੇਜ਼ਧਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਨੌਜਵਾਨਾਂ ਖ਼ਿਲਾਫ਼ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਸਿਟੀ ਥਾਣਾ ਨੰਬਰ-1 ਦੇ ਹੈੱਡ ਕਾਂਸਟੇਬਲ ਸਵਰਾਜ ਸਿੰਘ ਪੁਲਸ ਪਾਰਟੀ ਨਾਲ ਸ੍ਰੀ ਗੁਰਦੁਆਰਾ ਨਾਨਕਸਰ ਟੋਭਾ ਨੇੜੇ ਗਸ਼ਤ ਕਰ ਰਹੇ ਸਨ। ਉਸ ਸਮੇਂ ਉਨ੍ਹਾਂ ਨੂੰ ਇਕ ਮੁਖਬਰ ਤੋਂ ਸੂਚਨਾ ਮਿਲੀ ਕਿ ਹਥਿਆਰਾਂ ਨਾਲ ਲੈਸ ਕੁੱਝ ਨੌਜਵਾਨ ਅਨਾਜ ਮੰਡੀ ਇਲਾਕੇ ’ਚ ਘੁੰਮ ਰਹੇ ਹਨ ਅਤੇ ਕੋਈ ਅਪਰਾਧ ਕਰ ਸਕਦੇ ਹਨ। ਜਾਣਕਾਰੀ ਅਨੁਸਾਰ ਇਹ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਸਨ ਅਤੇ ਤੇਜ਼ਧਾਰ ਹਥਿਆਰ ਲੈ ਕੇ ਜਾ ਰਹੇ ਸਨ।…
Read More
ਭਾਰਤ ਹੁਣ ਕਮਜ਼ੋਰ ਨਹੀਂ, ਆਪਣੇ ਹਥਿਆਰ ਖ਼ੁਦ ਬਣਾ ਰਿਹਾ ਹੈ : ਰਾਜਨਾਥ ਸਿੰਘ

ਭਾਰਤ ਹੁਣ ਕਮਜ਼ੋਰ ਨਹੀਂ, ਆਪਣੇ ਹਥਿਆਰ ਖ਼ੁਦ ਬਣਾ ਰਿਹਾ ਹੈ : ਰਾਜਨਾਥ ਸਿੰਘ

ਲਖਨਊ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਹੁਣ ਕਮਜ਼ੋਰ ਦੇਸ਼ ਨਹੀਂ ਹੈ ਅਤੇ ਆਤਮ-ਨਿਰਭਰਤਾ ਦੀ ਦਿਸ਼ਾ ’ਚ ਅੱਗੇ ਵਧਦੇ ਹੋਏ ਆਪਣੇ ਹਥਿਆਰ ਖ਼ੁਦ ਬਣਾ ਰਿਹਾ ਹੈ, ਜਿਸ ’ਚ ਉੱਤਰ ਪ੍ਰਦੇਸ਼ ਮੋਹਰੀ ਭੂਮਿਕਾ ਨਿਭਾਅ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹੋ ਸੋਚ ਅਤੇ ਨਿਰੰਤਰ ਮਿਹਨਤ ਦੇਸ਼ ਨੂੰ ਮਜ਼ਬੂਤ ਬਣਾ ਰਹੀ ਹੈ। ਰਾਜਨਾਥ ਸਿੰਘ ਰਾਜਧਾਨੀ ਲਖਨਊ ਦੇ ਸਰੋਜਨੀ ਨਗਰ ਇਲਾਕੇ ’ਚ ਅਸ਼ੋਕ ਲੇਲੈਂਡ ਦੇ ਅਤਿ-ਆਧੁਨਿਕ ਇਲੈਕਟ੍ਰਿਕ ਵਾਹਨ (ਈ. ਵੀ.) ਨਿਰਮਾਣ ਪਲਾਂਟ ਦੇ ਉਦਘਾਟਨ ਮੌਕੇ ਕਰਵਾਏ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਰੱਖਿਆ ਮੰਤਰੀ ਨੇ ਕਿਹਾ ਕਿ ਜੋ ਉੱਤਰ ਪ੍ਰਦੇਸ਼ ਕਦੇ ਬੀਮਾਰੂ ਸੂਬਾ ਕਿਹਾ ਜਾਂਦਾ ਸੀ ਅਤੇ ਜਿਸਦੀ…
Read More
ਹੜ੍ਹਾਂ ਦੀ ਆੜ ‘ਚ ਹਥਿਆਰਾਂ ਦੀ ਤਸਕਰੀ, ਪੂਰੀ ਖ਼ਬਰ ਪੜ੍ਹ ਰਹਿ ਜਾਵੋਗੇ ਹੈਰਾਨ

ਹੜ੍ਹਾਂ ਦੀ ਆੜ ‘ਚ ਹਥਿਆਰਾਂ ਦੀ ਤਸਕਰੀ, ਪੂਰੀ ਖ਼ਬਰ ਪੜ੍ਹ ਰਹਿ ਜਾਵੋਗੇ ਹੈਰਾਨ

ਫਾਜ਼ਿਲਕਾ : ਫਾਜ਼ਿਲਕਾ 'ਚ ਹੜ੍ਹਾਂ ਦੀ ਆੜ 'ਚ ਹਥਿਆਰਾਂ ਦੀ ਤਸਕਰੀ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਹੜ੍ਹਾਂ ਦੇ ਪਾਣੀ ਦੀ ਆੜ 'ਚ ਹਥਿਆਰਾਂ ਦੀ ਤਸਕਰੀ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਪਾਣੀ 'ਚ ਪਾਕਿਸਾਤਨ ਤੋਂ ਹਥਿਆਰਾਂ ਦੀ ਤਸਕਰੀ ਹੋਈ ਹੈ। ਕਰੀਬ 27 ਹਥਿਆਰ ਅਤੇ 470 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਇਸ ਮਾਮਲੇ ਸਬੰਧੀ ਸਟੇਟ ਸਪੈਸ਼ਲ ਆਪਰੇਸ਼ਨ ਕਰਕੇ ਪੁਲਸ ਨੇ 2 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਫਾਜ਼ਿਲਕਾ ਜ਼ਿਲ੍ਹਾ ਇਸ ਸਮੇਂ ਹੜ੍ਹਾਂ ਦੀ ਮਾਰ ਹੇਠ ਹੈ। ਦਰਜਨਾਂ ਪਿੰਡ ਅਤੇ ਘਰ ਪੂਰੀ ਤਰ੍ਹਾਂ ਪਾਣੀ 'ਚ ਡੁੱਬੇ…
Read More
ਹਥਿਆਰ ਤੇ ਡਰੱਗ ਮਨੀ ਸਮੇਤ ਅੰਤਰਰਾਸ਼ਟਰੀ ਸਮੱਗਲਰ ਗ੍ਰਿਫਤਾਰ

ਹਥਿਆਰ ਤੇ ਡਰੱਗ ਮਨੀ ਸਮੇਤ ਅੰਤਰਰਾਸ਼ਟਰੀ ਸਮੱਗਲਰ ਗ੍ਰਿਫਤਾਰ

ਤਰਨਤਾਰਨ- ਤਰਨਤਾਰਨ ਪੁਲਸ ਵੱਲੋਂ ਇਕ ਅੰਤਰਰਾਸ਼ਟਰੀ ਹਥਿਆਰ ਸਮੱਗਲਰ ਨੂੰ ਗ੍ਰਿਫਤਾਰ ਕਰਦੇ ਹੋਏ ਉਸ ਪਾਸੋਂ 1 ਪਿਸਤੌਲ 9 ਐੱਮ.ਐੱਮ, 3 ਜਿੰਦਾ ਰੌਂਦ, 1 ਪਿਸਤੌਲ 30 ਬੋਰ, 5 ਲੱਖ 20,160 ਰੁਪਏ ਡਰੱਗ ਮਨੀ ਬਰਾਮਦ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਜਿਸ ਦੇ ਸਬੰਧ ਵਿਚ ਥਾਣਾ ਖੇਮਕਰਨ ਵਿਖੇ ਪਰਚਾ ਦਰਜ ਕਰ ਮੁਲਜ਼ਮ ਦਾ ਰਿਮਾਂਡ ਹਾਸਲ ਕਰਦੇ ਹੋਏ ਅਗਲੇਰੀ ਪੁੱਛਗਿਛ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿਚ ਕਈ ਅਹਿਮ ਖੁਲਾਸੇ ਹੋ ਸਕਦੇ ਹਨ। ਜ਼ਿਕਰਯੋਗ ਹੈ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੇ ਪਾਕਿਸਤਾਨ ਵਿਚ ਬੈਠੇ ਹਥਿਆਰ ਸਮੱਗਲਰਾਂ ਨਾਲ ਸਬੰਧ ਪਾਏ ਗਏ ਹਨ, ਜਿਨ੍ਹਾਂ ਪਾਸੋਂ ਉਹ ਕਈ ਖੇਪਾਂ ਵੱਖ-ਵੱਖ ਢੰਗ ਤਰੀਕਿਆਂ ਰਾਹੀਂ ਮੰਗਵਾ ਕੇ ਪੰਜਾਬ…
Read More
ਅਮਰੀਕਾ ‘ਚੋਂ ਮਿਲਦੀ ਕਮਾਂਡ ਤੇ ਪੰਜਾਬ ‘ਚ ਹੁੰਦੀ ਤਸਕਰੀ, ਵੱਡੇ ਹਥਿਆਰਾਂ ਸਮੇਤ ਫੜਿਆ ਗਿਆ ਗੁਰਵਿੰਦਰ

ਅਮਰੀਕਾ ‘ਚੋਂ ਮਿਲਦੀ ਕਮਾਂਡ ਤੇ ਪੰਜਾਬ ‘ਚ ਹੁੰਦੀ ਤਸਕਰੀ, ਵੱਡੇ ਹਥਿਆਰਾਂ ਸਮੇਤ ਫੜਿਆ ਗਿਆ ਗੁਰਵਿੰਦਰ

ਅੰਮ੍ਰਿਤਸਰ- ਅਮਰੀਕਾ ਤੱਕ ਫੈਲੇ ਇੱਕ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਹੋਇਆ ਹੈ। ਇਸ ਬਾਰੇ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇੱਕ ਖਾਸ ਸੂਚਨਾ 'ਤੇ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਸੰਯੁਕਤ ਰਾਜ ਅਮਰੀਕਾ ਤੱਕ ਫੈਲੇ ਇੱਕ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਸਫ਼ਲਤਾਪੂਰਵਕ ਪਰਦਾਫਾਸ਼ ਕੀਤਾ ਅਤੇ ਲੁਧਿਆਣਾ ਤੋਂ ਗੁਰਵਿੰਦਰ ਸਿੰਘ ਉਰਫ਼ ਗੁਰੀ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 5 ਗੈਰ-ਕਾਨੂੰਨੀ ਪਿਸਤੌਲ ਬਰਾਮਦ ਕੀਤੇ। ਉਨ੍ਹਾਂ ਕਿਹਾ ਕਿ ਗੁਰਵਿੰਦਰ ਸਿੰਘ ਅਮਰੀਕਾ 'ਚ ਰਹਿ ਰਹੇ ਗੁਰਲਾਲ ਸਿੰਘ ਅਤੇ ਵਿਪੁਲ ਸ਼ਰਮਾ ਦੋਵੇਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਸੀ, ਜੋ…
Read More

ਪੰਜਾਬ ‘ਚ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼, ਡੀਜੀਪੀ ਨੇ ਕੀਤਾ ਸਨਸਨੀਖੇਜ਼ ਖੁਲਾਸਾ

ਚੰਡੀਗੜ੍ਹ/ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਪਾਕਿਸਤਾਨ ਦੀ ਹਮਾਇਤ ਵਾਲੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ ਗੈਂਗਸਟਰ ਲਖਬੀਰ ਲੰਡਾ ਅਤੇ ਸੱਤਾ ਨੌਸ਼ਹਿਰਾ ਦੇ ਸਾਥੀਆਂ ਨੂੰ ਅੱਗੇ ਹਥਿਆਰ ਸਪਲਾਈ ਕਰ ਰਹੇ ਸਨ। ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਤਿਹ ਸਿੰਘ ਅਤੇ ਗੁਰਪ੍ਰੀਤ ਸਿੰਘ ਦੋਵੇਂ ਵਾਸੀ ਪਿੰਡ ਢੱਲਾ, ਤਰਨਤਾਰਨ ਵਜੋਂ ਹੋਈ…
Read More
ਪਟਿਆਲਾ ਪੁਲਿਸ ਨੇ ਗੈਂਗਸਟਰ ਗੋਲਡੀ ਢਿੱਲੋਂ ਦੇ ਦੋ ਸਾਥੀਆਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ

ਪਟਿਆਲਾ ਪੁਲਿਸ ਨੇ ਗੈਂਗਸਟਰ ਗੋਲਡੀ ਢਿੱਲੋਂ ਦੇ ਦੋ ਸਾਥੀਆਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ

ਪਟਿਆਲਾ : ਪੰਜਾਬ ਦੀ ਪਟਿਆਲਾ ਪੁਲਿਸ ਨੇ ਇੱਕ ਟਾਰਗੇਟ ਕਿਲਿੰਗ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਰਾਜਪੁਰਾ, ਪਟਿਆਲਾ ਤੋਂ ਇੱਕ ਵਿਦੇਸ਼ੀ ਗੈਂਗਸਟਰ ਗੋਲਡੀ ਢਿੱਲੋਂ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਐਸਐਸਪੀ ਨਾਨਕ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦੋਵਾਂ ਮੁਲਜ਼ਮਾਂ ਨੂੰ ਗੈਂਗਸਟਰ ਗੋਲਡੀ ਢਿੱਲੋਂ ਦੇ ਨਿਰਦੇਸ਼ਾਂ 'ਤੇ ਮੋਹਾਲੀ ਅਤੇ ਰਾਜਪੁਰਾ ਵਿੱਚ ਟਾਰਗੇਟ ਕਿਲਿੰਗ ਕਰਨ ਦਾ ਕੰਮ ਸੌਂਪਿਆ ਗਿਆ ਸੀ। ਉਸਦੀ ਗ੍ਰਿਫ਼ਤਾਰੀ ਨਾਲ ਮੋਹਾਲੀ ਅਤੇ ਰਾਜਪੁਰਾ ਵਿੱਚ ਟਾਰਗੇਟ ਕਿਲਿੰਗ ਨਾਲ ਸਬੰਧਤ ਦੋ ਪਿਛਲੇ ਮਾਮਲਿਆਂ ਨੂੰ ਹੱਲ ਕਰਨ ਵਿੱਚ ਵੀ ਮਦਦ ਮਿਲੀ ਹੈ। https://twitter.com/ians_india/status/1892911711746728140 ਐਸਐਸਪੀ ਨਾਨਕ ਸਿੰਘ ਨੇ ਕਿਹਾ ਕਿ ਦੋਵਾਂ ਮੁਲਜ਼ਮਾਂ ਦਾ ਅਪਰਾਧਿਕ ਗਤੀਵਿਧੀਆਂ ਦਾ ਇਤਿਹਾਸ ਹੈ, ਜਿਨ੍ਹਾਂ ਵਿਰੁੱਧ ਕਈ…
Read More
ਜੰਗ ਦਾ ਮੈਦਾਨ ਬਣਿਆ ਪੰਜਾਬ ਦਾ ਇਹ ਸਿਵਲ ਹਸਪਤਾਲ, ਸ਼ਰੇਆਮ ਚੱਲੇ ਤੇਜ਼ਧਾਰ ਹਥਿਆਰ

ਜੰਗ ਦਾ ਮੈਦਾਨ ਬਣਿਆ ਪੰਜਾਬ ਦਾ ਇਹ ਸਿਵਲ ਹਸਪਤਾਲ, ਸ਼ਰੇਆਮ ਚੱਲੇ ਤੇਜ਼ਧਾਰ ਹਥਿਆਰ

ਪਠਾਨਕੋਟ - ਪੰਜਾਬ ਵਿਚ ਆਏ ਦਿਨ ਗੈਂਗਵਾਰ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਗੁੰਡਾਗਰਦੀ ਕੀਤੀ ਜਾ ਰਹੀ ਹੈ। ਅਜਿਹਾ ਹੀ ਤਾਜ਼ਾ ਮਾਮਲਾ ਪਠਾਨਕੋਟ ਵਿਚ ਵੇਖਣ ਨੂੰ ਮਿਲਿਆ, ਜਿੱਥੇ ਸਿਵਲ ਹਸਪਤਾਲ ਜੰਗ ਦਾ ਮੈਦਾਨ ਬਣ ਗਿਆ। ਦਰਅਸਲ ਸਿਵਲ ਹਸਪਤਾਲ ਵਿਚ ਮੈਡੀਕਲ ਕਰਵਾਉਣ ਆਏ ਇਕ ਨੌਜਵਾਨ 'ਤੇ ਦੂਜੀ ਧਿਰ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਇਸ ਦੇ ਬਾਅਦ ਸਿਵਲ ਹਸਪਤਾਲ ਵਿਚ ਦਰਵਾਜ਼ਿਆਂ ਦੇ ਸ਼ੀਸ਼ੇ ਤੱਕ ਤੋੜ ਦਿੱਤੇ ਗਏ। ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਕੈਦ ਹੋ ਗਈ। ਇਸ ਮਾਮਲੇ ਦੀ ਸਿਵਲ ਹਸਪਤਾਲ ਵੱਲੋਂ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ। ਮੌਕੇ ਉਤੇ ਪਹੁੰਚੀ ਪੁਲਸ ਨੇ ਸੀ. ਸੀ. ਟੀ. ਵੀ. ਕੈਮਰੇ ਦੇ…
Read More