Wheat

ਬਠਿੰਡਾ ‘ਚ ਕਣਕ ਖਰੀਦ ਅੰਤਿਮ ਪੜਾਅ ’ਚ, 9.21 ਲੱਖ ਮੀਟ੍ਰਿਕ ਟਨ ਤੋਂ ਵੱਧ ਆਮਦ

ਬਠਿੰਡਾ ‘ਚ ਕਣਕ ਖਰੀਦ ਅੰਤਿਮ ਪੜਾਅ ’ਚ, 9.21 ਲੱਖ ਮੀਟ੍ਰਿਕ ਟਨ ਤੋਂ ਵੱਧ ਆਮਦ

ਬਠਿੰਡਾ  : ਜ਼ਿਲ੍ਹਾ ਬਠਿੰਡਾ 'ਚ ਰਬੀ ਸੀਜ਼ਨ 2026-27 ਤਹਿਤ ਕਣਕ ਦੀ ਖਰੀਦ ਮੁਹਿੰਮ ਹੁਣ ਅੰਤਿਮ ਪੜਾਅ 'ਚ ਦਾਖ਼ਲ ਹੋ ਚੁੱਕੀ ਹੈ। ਜ਼ਿਲ੍ਹਾ ਖੁਰਾਕ ਤੇ ਸਪਲਾਈ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਹੁਣ ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ 'ਚ 9,21,888 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜੋ ਕਿ ਅੰਦਾਜ਼ਿਤ ਕੁੱਲ ਆਮਦ 9,32,520 ਮੀਟ੍ਰਿਕ ਟਨ ਦਾ ਕਰੀਬ 98.86 ਫ਼ੀਸਦੀ ਬਣਦੀ ਹੈ। ਸਰਕਾਰੀ ਏਜੰਸੀਆਂ ਵੱਲੋਂ ਹੁਣ ਤੱਕ 9,04,172 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜੋ ਕਿ ਖਰੀਦ ਟੀਚੇ ਦਾ ਲਗਭਗ 96.96 ਫੀਸਦੀ ਹੈ। ਪਿਛਲੇ ਸਾਲ ਇਸੇ ਸਮੇਂ ਤੱਕ 8,65,872 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ, ਜਦਕਿ 8,54,683 ਮੀਟ੍ਰਿਕ…
Read More

ਕੇਂਦਰ ਸਰਕਾਰ ਦੀ ਅਣਗਹਿਲੀ ਕਰਕੇ ਮੰਡੀਆਂ ਵਿੱਚ ਲੱਗੇ ਕਣਕ ਦੇ ਅੰਬਾਰ – ਹਰਚੰਦ ਸਿੰਘ ਬਰਸਟ

ਮੋਹਾਲੀ, 6 ਮਈ 2025– ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੀਆਂ ਮੰਡੀਆਂ ਵਿੱਚ ਕੀਤੇ ਪੁਖਤਾ ਪ੍ਰਬੰਧਾਂ ਸਦਕਾ ਕਣਕ ਦੇ ਖਰੀਦ ਕਾਰਜ ਸੁਚਾਰੂ ਢੰਗ ਨਾਲ ਚੱਲ ਰਹੇ ਹਨ। ਕਿਸਾਨਾਂ ਨੂੰ ਫਸਲ ਦੀ ਅਦਾਇਗੀ ਵੀ ਨਾਲੋਂ-ਨਾਲ ਕੀਤੀ ਜਾ ਰਹੀ ਹੈ, ਪਰ ਕੇਂਦਰ ਸਰਕਾਰ ਆਪਣੀ ਜਿੰਮੇਵਾਰੀਆਂ ਨੂੰ ਸਹੀ ਢੰਗ ਨਾਲ ਨਹੀਂ ਨਿਭਾ ਰਹੀ। ਮੰਡੀਆਂ ਵਿੱਚੋਂ ਖਰੀਦੀ ਗਈ ਕਣਕ ਦੀ ਲਿਫਟਿੰਗ ਕਰਵਾਉਣ ਦੀ ਜਿੰਮੇਵਾਰੀ ਕੇਂਦਰ ਸਰਕਾਰ ਦੀ ਬਣਦੀ ਹੈ, ਪਰ ਕੇਂਦਰ ਸਰਕਾਰ ਅਤੇ ਐਫ.ਸੀ.ਆਈ ਵੱਲੋਂ ਮੰਡੀਆਂ ਵਿੱਚੋਂ ਕਣਕ ਦੀ ਲਿਫਟਿੰਗ ਕਰਵਾਉਣ ਵਿੱਚ ਅਣਗਹਿਲੀ ਵਰਤੀ ਜਾ…
Read More
18 ਏਕੜ ਕਣਕ ਦੀ ਫਸਲ ਅੱਗ ਲੱਗਣ ਕਾਰਨ ਸੜਕੇ ਸੁਆਹ

18 ਏਕੜ ਕਣਕ ਦੀ ਫਸਲ ਅੱਗ ਲੱਗਣ ਕਾਰਨ ਸੜਕੇ ਸੁਆਹ

ਮਾਛੀਵਾੜਾ ਸਾਹਿਬ : ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਚੌਂਤਾ ਵਿਖੇ ਅੱਗ ਲੱਗਣ ਕਾਰਨ ਕਰੀਬ 18 ਏਕੜ ਪੱਕ ਕੇ ਤਿਆਰ ਖੜੀ ਫਸਲ ਸੜਕੇ ਸੁਆਹ ਹੋ ਗਈ ਜਿਸ ਨਾਲ ਕਿਸਾਨਾਂ ਦਾ ਭਾਰੀ ਆਰਥਿਕ ਨੁਕਸਾਨ ਹੋਇਆ। ਮੌਕੇ ’ਤੇ ਮੌਜੂਦ ਕਿਸਾਨ ਗੁਰਦੀਪ ਸਿੰਘ ਨੇ ਦੱਸਿਆ ਕਿ ਬਿਜਲੀ ਤਾਰ੍ਹਾਂ ਤੋਂ ਸ਼ਾਰਟ ਸਰਕਟ ਕਾਰਨ ਖੇਤਾਂ ਵਿਚ ਖੜੀ ਫਸਲ ਨੂੰ ਅੱਗ ਲੱਗ ਗਈ ਜਿਸ ਨੂੰ ਕਿਸਾਨਾਂ ਨੇ ਬੜੀ ਮੁਸ਼ੱਕਤ ਨਾਲ ਕਾਬੂ ਪਾਇਆ ਪਰ ਉਦੋਂ ਤੱਕ 18 ਏਕੜ ਫਸਲ ਸੜਕੇ ਸੁਆਹ ਹੋ ਗਈ ਸੀ। ਜਾਣਕਾਰੀ ਅਨੁਸਾਰ ਇਸ ਅੱਗ ਨਾਲ ਕਿਸਾਨ ਸਾਬਕਾ ਸਰਪੰਚ ਜਸਵੰਤ ਸਿੰਘ, ਰਮੇਸ਼ ਲਾਲ ਸਤਿਆਣਾ, ਦਵਿੰਦਰ ਸਿੰਘ ਚੌਂਤਾ, ਕੁਲਵੰਤ ਸਿੰਘ, ਬਲਵੀਰ ਸਿੰਘ ਢੋਲਣਵਾਲ, ਰਜਿੰਦਰ ਸਿੰਘ ਢੋਲਣਵਾਲ,…
Read More