22
Jun
ਨੈਸ਼ਨਲ ਟਾਈਮਜ਼ ਬਿਊਰੋ :- ਅਮਰੀਕੀ ਵਿਦੇਸ਼ ਵਿਭਾਗ ਨੇ ਭਾਰਤ ਦੀ ਯਾਤਰਾ ਕਰਨ ਵਾਲੇ ਆਪਣੇ ਨਾਗਰਿਕਾਂ ਲਈ ਲੈਵਲ-2 ਯਾਤਰਾ ਚੇਤਾਵਨੀ ਜਾਰੀ ਕੀਤੀ ਹੈ। ਇਸ ਵਿੱਚ, ਅਮਰੀਕੀ ਨਾਗਰਿਕਾਂ ਨੂੰ ਭਾਰਤ ਵਿਚ ਅਪਰਾਧ ਅਤੇ ਅਤਿਵਾਦ ਦੇ ਕਾਰਨ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ। 16 ਜੂਨ ਨੂੰ ਜਾਰੀ ਕੀਤੀ ਗਈ ਇਸ ਸਲਾਹ ਵਿੱਚ ਕਿਹਾ ਗਿਆ ਹੈ ਕਿ 'ਬਲਾਤਕਾਰ ਇਸ ਸਮੇਂ ਭਾਰਤ ਵਿੱਚ ਸਭ ਤੋਂ ਤੇਜ਼ੀ ਨਾਲ ਵਧ ਰਹੇ ਅਪਰਾਧਾਂ ਵਿੱਚੋਂ ਇੱਕ ਹੈ। ਸੈਰ-ਸਪਾਟਾ ਸਥਾਨਾਂ ਅਤੇ ਹੋਰ ਥਾਵਾਂ 'ਤੇ ਜਿਨਸੀ ਹਮਲੇ ਸਮੇਤ ਹਿੰਸਕ ਅਪਰਾਧ ਹੁੰਦੇ ਹਨ।' ਸਲਾਹ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਅਤਿਵਾਦੀ ਬਿਨਾਂ ਕਿਸੇ ਚੇਤਾਵਨੀ ਦੇ ਹਮਲਾ ਕਰ ਸਕਦੇ ਹਨ। ਉਹ…