21
Nov
ਨਵੀਂ ਦਿੱਲੀ (ਗੁਰਪ੍ਰੀਤ ਸਿੰਘ) : ਸੰਸਦ ਦਾ ਮਾਨਸੂਨ ਸੈਸ਼ਨ ਭਾਵੇਂ 13 ਅਗਸਤ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ, ਪਰ ਅਜੇ ਤੱਕ ਇਸ ਦਾ ਰਸਮੀ ਸੈਸ਼ਨਾਵਸਾਨ ਨਹੀਂ ਹੋਇਆ ਹੈ। ਇਸ ਤਰ੍ਹਾਂ 100 ਦਿਨ ਪੂਰੇ ਕਰ ਚੁੱਕਿਆ ਇਹ ਸੈਸ਼ਨ ਭਾਰਤੀ ਸੰਸਦੀ ਇਤਿਹਾਸ ਵਿੱਚ ਨਵਾਂ ਰਿਕਾਰਡ ਬਣਾ ਚੁੱਕਾ ਹੈ। ਇਸ ਤੋਂ ਪਹਿਲਾਂ ਸਾਲ 2008 ਵਿੱਚ ਸੰਸਦ ਦਾ ਇੱਕ ਸੈਸ਼ਨ ਲਗਾਤਾਰ 87 ਦਿਨਾਂ ਤੱਕ ਚੱਲਿਆ ਸੀ। ਹੁਣ ਸਾਰਿਆਂ ਦੀਆਂ ਨਜ਼ਰਾਂ ਸਰਕਾਰ ਵੱਲੋਂ ਮਹਿਲਾ ਰਾਖਵਾਂਕਰਨ ਕਾਨੂੰਨ ਲਾਗੂ ਕਰਨ ਲਈ ਬੁਲਾਈ ਜਾਣ ਵਾਲੀ ਵਿਸ਼ੇਸ਼ ਬੈਠਕ 'ਤੇ ਟਿਕੀਆਂ ਹੋਈਆਂ ਹਨ। ਸਰਕਾਰੀ ਸੂਤਰਾਂ ਮੁਤਾਬਕ, ਸੰਵਿਧਾਨ ਸੋਧ ਬਿੱਲ ਪਾਸ ਕਰਵਾਉਣ ਲਈ ਵਿਸ਼ੇਸ਼ ਜਾਂ ਵਿਸਤਾਰਤ ਸੈਸ਼ਨ ਬੁਲਾਉਣ…
