15
Apr
ਮੋਗਾ : ਮੋਗਾ ਪੰਜਾਬ ਰੋਡਵੇਜ਼ ਡਿਪੂ ਦੀ ਵਰਕਸ਼ਾਪ ਵਿੱਚ ਰੱਖੇ ਪੁਰਾਣੇ (ਕੰਡਮ) ਟਾਇਰਾਂ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਕਰਮਚਾਰੀਆਂ ਦੀ ਲਾਪਰਵਾਹੀ ਦੱਸੀ ਜਾ ਰਹੀ ਹੈ। ਇਹ ਟਾਇਰ ਬਿਜਲੀ ਦੀਆਂ ਤਾਰਾਂ ਦੇ ਨੇੜੇ ਰੱਖੇ ਗਏ ਸਨ ਅਤੇ ਸ਼ਾਰਟ ਸਰਕਟ ਕਾਰਨ ਟਾਇਰਾਂ ਨੂੰ ਅੱਗ ਲੱਗ ਗਈ। ਖੁਸ਼ਕਿਸਮਤੀ ਨਾਲ ਇੱਕ ਵੱਡੀ ਘਟਨਾ ਟਲ ਗਈ। ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ ਕਾਫ਼ੀ ਮਿਹਨਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਵਰਕਸ਼ਾਪ ਵਿੱਚ ਅੱਗ ਬੁਝਾਊ ਯੰਤਰ ਵੀ ਖਾਲੀ ਮਿਲੇ। ਜਾਣਕਾਰੀ ਦਿੰਦੇ ਹੋਏ ਫਾਇਰ ਬ੍ਰਿਗੇਡ ਅਧਿਕਾਰੀ ਜਗਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਲਗਭਗ 2 ਵਜੇ ਸੂਚਨਾ ਮਿਲੀ ਕਿ ਪੰਜਾਬ ਰੋਡਵੇਜ਼ ਡਿਪੂ ਦੀ ਵਰਕਸ਼ਾਪ…