21
Jun
ਨੈਸ਼ਨਲ ਟਾਈਮਜ਼ ਬਿਊਰੋ :- ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅੱਜ ਪੰਜਾਬ ਦੇ ਲੋਕਾਂ ਨੂੰ ਇੱਕ ਸਿਹਤਮੰਦ ਅਤੇ ਖੁਸ਼ਹਾਲ ਜੀਵਨ ਲਈ ਰੋਜ਼ਮਰਾ ਜਿੰਦਗੀ ਵਿੱਚ ਯੋਗ ਨੂੰ ਆਪਣਾ ਅਨਿੱਖੜਵਾਂ ਅੰਗ ਬਣਾਉਣ ਦਾ ਸੱਦਾ ਦਿੱਤਾ ਹੈ। ਅੱਜ ਸ਼੍ਰੀ ਰਾਮ ਮੰਦਿਰ ਖੰਨਾ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਵਿੱਚ ਯੁਗਾਂ ਤੋਂ ਯੋਗ ਇੱਕ ਸਿਹਤਮੰਦ ਅਤੇ ਪ੍ਰਗਤੀਸ਼ੀਲ ਜੀਵਨ ਦੀ ਪਰੰਪਰਾ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਜਦੋਂ ਤਣਾਅਪੂਰਨ ਜੀਵਨ ਵਿੱਚ ਵੱਖ-ਵੱਖ ਬਿਮਾਰੀਆਂ ਮਨੁੱਖੀ ਜੀਵਨ ਲਈ ਗੰਭੀਰ ਖਤਰਾ ਪੈਦਾ ਕਰ ਰਹੀਆਂ ਹਨ ਤਾਂ ਯੋਗ ਰਾਜ ਮਨੁੱਖ ਨੂੰ ਰੋਗ ਮੁਕਤ…
