19
Mar
ਦਿੱਲੀ ਦੇ ਨਾਲ ਲੱਗਦੇ ਗਾਜ਼ੀਆਬਾਦ ਦੇ ਇੰਦਰਾਪੁਰਮ ਥਾਣਾ ਖੇਤਰ ਵਿੱਚ ਸਥਿਤ ਜਿਮ ਵਿੱਚ 26 ਸਾਲਾ ਟ੍ਰੇਨਰ ਗਣੇਸ਼ ਸ਼ਰਮਾ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਉਸਦੀ ਲਾਸ਼ ਬੀਤੇ ਸੋਮਵਾਰ ਰਾਤ ਨੂੰ ਕਸਰਤ ਤੋਂ ਬਾਅਦ ਚੇਂਜਿੰਗ ਰੂਮ ਵਿੱਚ ਸ਼ੱਕੀ ਹਾਲਾਤਾਂ ਵਿੱਚ ਮਿਲੀ। ਸੂਚਨਾ ਮਿਲਦੇ ਹੀ ਜਿਮ ਮਾਲਕ ਅਤੇ ਹੋਰ ਲੋਕ ਉਸਨੂੰ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਪੋਸਟਮਾਰਟਮ ਰਿਪੋਰਟ ਵਿੱਚ ਮੌਤ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ। ਮ੍ਰਿਤਕ ਦੇ ਵਿਸੇਰਾ ਨੂੰ ਜਾਂਚ ਲਈ ਸੁਰੱਖਿਅਤ ਰੱਖਿਆ ਗਿਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਗਣੇਸ਼ ਸ਼ਰਮਾ ਨੇ ਆਪਣਾ ਵਰਕਆਉਟ ਸ਼ੁਰੂ ਕਰਨ ਤੋਂ ਪਹਿਲਾਂ…