26
Feb
ਲੁਧਿਆਣਾ - ਲੁਧਿਆਣਾ ਤੋਂ ਇਕ ਬੇਹੱਦ ਦਰਦਨਾਕ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਤਾਜਪੁਰ ਰੋਡ ’ਤੇ ਜੇਲ੍ਹ ਨੇੜੇ ਇਕ ਬਾਈਕ ਅਤੇ ਐਕਟਿਵਾ ਦੀ ਭਿਆਨਕ ਟੱਕਰ ਹੋ ਗਈ, ਜਿਸ ਮਗਰੋਂ ਐਕਟਿਵਾ ਸਵਾਰ ਮੌਕੇ ਤੋਂ ਫਰਾਰ ਹੋ ਗਏ, ਜਦਕਿ ਬਾਈਕ ਸਵਾਰ 2 ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕਾਂ ਦੀ ਪਛਾਣ ਗੋਲੂ ਅਤੇ ਰੌਸ਼ਨ ਵਜੋਂ ਹੋਈ ਹੈ, ਜੋ ਟਿੱਬਾ ਰੋਡ ਦੇ ਰਹਿਣ ਵਾਲੇ ਸਨ। ਇਸ ਬਾਰੇ ਜਾਣਕਾਰੀ ਦਿੰਦਿਆਂ ਪਰਿਵਾਰ ਨੇ ਗੰਭੀਰ ਇਲਜ਼ਾਮ ਲਗਾਏ ਹਨ ਤੇ ਕਿਹਾ ਕਿ ਉਨ੍ਹਾਂ ਦੇ ਬੇਟੇ ਦਾ ਕਤਲ ਕੀਤਾ ਗਿਆ ਹੈ। ਥਾਣਾ ਡਵੀਜ਼ਨ ਨੰ. 7 ਦੀ ਪੁਲਸ…
