18
Jun
ਮਾਛੀਵਾੜਾ ਸਾਹਿਬ- ਇਤਿਹਾਸਕ ਗੁਰਦੁਆਰਾ ਕ੍ਰਿਪਾਨ ਭੇਟ ਸਾਹਿਬ ਨੇੜੇ 2 ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਟੱਕਰ ਵਿਚ ਨੌਜਵਾਨ ਦਿਲਖੁਸ਼ (19) ਵਾਸੀ ਰੇਤਾ ਕਾਲੋਨੀ ਮਾਛੀਵਾੜਾ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਦਿਲਖੁਸ਼ ਮਾਛੀਵਾੜਾ ਦੇ ਸਰਕਾਰੀ ਸਕੂਲ ਵਿਚ ਗਿਆਰ੍ਹਵੀਂ ਜਮਾਤ ਦਾ ਵਿਦਿਆਰਥੀ ਸੀ ਜੋ ਕੱਲ੍ਹ ਆਪਣੇ ਦੋਸਤ ਨਾਲ ਮੋਟਰਸਾਈਕਲ ਰਾਹੀਂ ਗੁਰਦੁਆਰਾ ਕ੍ਰਿਪਾਨ ਭੇਟ ਸਾਹਿਬ ਰੋਡ ਤੋਂ ਆਪਣੀ ਕਾਲੋਨੀ ਵੱਲ ਜਾ ਰਿਹਾ ਸੀ ਕਿ ਸਾਹਮਣੇ ਤੋਂ ਆ ਰਹੇ ਇੱਕ ਮੋਟਰਸਾਈਕਲ ਨੇ ਸਿੱਧੀ ਟੱਕਰ ਮਾਰੀ। ਇਸ ਹਾਦਸੇ ਵਿਚ ਦਿਲਖੁਸ਼ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ ਜਦਕਿ ਉਸਦੇ ਪਿੱਛੇ ਬੈਠੇ ਸਾਥੀ ਦੇ ਮਾਮੂਲੀ ਸੱਟਾਂ ਵੱਜੀਆਂ। ਦਿਲਖੁਸ਼ ਨੂੰ ਜਦੋਂ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਤਾਂ ਉੱਥੇ ਡਾਕਟਰਾਂ ਨੇ ਉਸ…
