08
May
ਫਰੀਦਕੋਟ : ਜ਼ਿਲ੍ਹਾ ਫਰੀਦਕੋਟ ਦੇ ਪਿੰਡ ਕਿਲ੍ਹਾ ਨੌ ਨਾਲ ਸੰਬੰਧਤ ਇਕ ਨੌਜਵਾਨ ਦੀ ਕੈਨੇਡਾ ਵਿਚ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਹਿਚਾਣ ਰਾਜਵਿੰਦਰ ਸਿੰਘ ਉਰਫ ਰਾਜੂ (ਕਰੀਬ 28 ਸਾਲ) ਵਜੋਂ ਹੋਈ ਹੈ, ਜੋ ਕਰੀਬ ਤਿੰਨ ਸਾਲ ਪਹਿਲਾਂ ਸਪਾਉਸ ਵੀਜ਼ੇ ’ਤੇ ਆਪਣੀ ਪਤਨੀ ਕੋਲ ਕੈਨੇਡਾ ਗਿਆ ਸੀ ਅਤੇ ਉੱਥੇ ਬ੍ਰੈਂਪਟਨ ਸ਼ਹਿਰ ਵਿਚ ਰਹਿ ਕੇ ਕੰਮ ਕਰ ਰਿਹਾ ਸੀ। ਜਾਣਕਾਰੀ ਅਨੁਸਾਰ ਬੀਤੀ ਰਾਤ ਰਾਜਵਿੰਦਰ ਸਿੰਘ ਦੀ ਅਚਾਨਕ ਤਬੀਅਤ ਵਿਗੜ ਗਈ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੁੱਢਲੀ ਜਾਣਕਾਰੀ ਮੁਤਾਬਕ ਮੌਤ ਦਾ…
