07
Mar
ਅੰਮ੍ਰਿਤਸਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ’ਚੋਂ ਨਸ਼ਿਆਂ ਨੂੰ ਮੁੱਢੋਂ ਉਖਾੜ ਸੁੱਟਣ ਦੇ ਮੰਤਵ ਨਾਲ ਵਿੱਢੀ ਗਈ ਮੁਹਿੰਮ ਤਹਿਤ ਹੁਣ ਕੋਈ ਵੀ ਨਸ਼ਾ ਤਸਕਰ ਬਖਸ਼ਿਆ ਨਹੀ ਜਾਵੇਗਾ। ਇਹ ਵਿਚਾਰ ਹਲਕਾ ਪੂਰਬੀ ਦੀ ਵਿਧਾਇਕਾ ਮੈਡਮ ਜੀਵਨਜੋਤ ਕੌਰ ਨੇ ਲੋਕਾਂ ਦੀਆ ਮੰਗਾਂ 'ਤੇ ਮੁਸ਼ਕਲਾਂ ਸੁਣਨ ਤੋਂ ਬਾਅਦ ਗੱਲਬਾਤ ਕਰਦਿਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀਆਂ ਜ਼ਿੰਦਗੀਆਂ ’ਚ ਜ਼ਹਿਰ ਘੋਲ ਕੇ ਨਸ਼ਾ ਤਸਕਰਾਂ ਵਲੋਂ ਬਣਾਈਆ ਗਈਆ ਲੱਖਾਂ-ਕਰੋੜਾਂ ਦੀਆਂ ਜਾਇਦਾਦਾਂ ਵੀ ਸਰਕਾਰ ਵਲੋਂ ਸੀਲ ਤੇ ਢਹਿ-ਢੇਰੀ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਮਾੜੇ ਅਨਸਰਾਂ ਨੂੰ ਨਸ਼ਿਆਂ ਖਿਲਾਫ਼ ਸਰਕਾਰ ਦੇ ਮਜ਼ਬੂਤ ਇਰਾਦੇ ਬਾਰੇ ਚੰਗੀ ਤਰਾਂ ਨਾਲ ਗਿਆਨ ਹੋ ਸਕੇ। ਵਿਧਾਇਕਾ ਮੈਡਮ ਜੀਵਨਜੋਤ…