26
Apr
ਨੈਸ਼ਨਲ ਟਾਈਮਜ਼ ਬਿਊਰੋ :- ਸਥਾਨਕ ਹੁਸਨਰ ਚੌਕ ਵਿੱਚ ਕੁਝ ਨੌਜਵਾਨਾਂ ਵੱਲੋਂ ਪੀਆਰਟੀਸੀ ਬੱਸ ਦੇ ਕੰਡਕਟਰ ਨਾਲ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ ਗਿਆ। ਜ਼ਖਮੀ ਕੰਡਕਟਰ ਨੂੰ ਇਲਾਜ ਲਈ ਗਿੱਦੜਬਾਹਾ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਦੂਜੇ ਪਾਸੇ ਪੀਆਰਟੀਸੀ ਦੇ ਕੰਡਕਟਰ ਨਾਲ ਹੋਈ ਕੁੱਟਮਾਰ ਤੋਂ ਬਾਅਦ ਰੋਸ ਵਿੱਚ ਆਏ ਪੀਆਰਟੀਸੀ ਦੀਆਂ ਹੋਰ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੇ ਹੁਸਨਰ ਚੌਕ ਵਿੱਚ ਬੱਸਾਂ ਲਗਾ ਕੇ ਸੜਕੀ ਆਵਾਜਾਈ ਬੰਦ ਕਰ ਦਿੱਤੀ ਅਤੇ ਕੰਡਕਟਰ ਨਾਲ ਕੁੱਟਮਾਰ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਮੰਗ ਕੀਤੀ ਅਤੇ ਬਿਨਾਂ ਕਾਰਵਾਈ ਤੋਂ ਬੱਸਾਂ ਹਟਾਉਣ ਤੋਂ ਮਨਾਂ ਕਰ ਦਿੱਤਾ। ਦੂਜੇ ਪਾਸੇ ਸਿਵਲ ਹਸਪਤਾਲ ਗਿੱਦੜਬਾਹਾ…