02
Feb
ਨੈਸ਼ਨਲ ਟਾਈਮਜ਼ ਬਿਊਰੋ :- ਸ਼ਹਿਰ ਦੀ ਧੋਬੀਆਨਾ ਬਸਤੀ ਵਿੱਚ ਸਰਕਾਰੀ ਜ਼ਮੀਨ ‘ਤੇ ਕੀਤੇ ਨਾਜਾਇਜ਼ ਕਬਜ਼ੇ ਖ਼ਿਲਾਫ਼ ਪੁਲਿਸ ਪ੍ਰਸ਼ਾਸਨ ਵੱਲੋਂ ਵੱਡੀ ਕਾਰਵਾਈ ਕੀਤੀ ਗਈ। ਪ੍ਰਸ਼ਾਸਨ ਨੇ ਸਰਕਾਰੀ ਬੁਲਡੋਜ਼ਰ ਚਲਾ ਕੇ ਕਬਜ਼ਾ ਹਟਵਾਇਆ। ਕਬਜ਼ਾਧਾਰੀ ਬਲਵਿੰਦਰ ਸਿੰਘ ਖ਼ਿਲਾਫ਼ ਪਹਿਲਾਂ ਤੋਂ ਹੀ ਨਸ਼ਾ ਤਸਕਰੀ ਦੇ ਕੇਸ ਦਰਜ ਹਨ। ਇਸ ਮੌਕੇ ਬਠਿੰਡਾ ਦੇ ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਬਲਵਿੰਦਰ ਸਿੰਘ ਨੇ ਧੋਬੀਆਨਾ ਬਸਤੀ ਵਿੱਚ ਸਰਕਾਰੀ ਜਗ੍ਹਾ ‘ਤੇ ਨਾਜਾਇਜ਼ ਤੌਰ ‘ਤੇ ਘਰ ਬਣਾਇਆ ਹੋਇਆ ਸੀ। ਪੁੱਡਾ ਵੱਲੋਂ ਕਬਜ਼ਾ ਹਟਾਉਣ ਲਈ ਨੋਟਿਸ ਵੀ ਜਾਰੀ ਕੀਤਾ ਗਿਆ ਸੀ, ਪਰ ਕਬਜ਼ਾਧਾਰੀ ਨੇ ਨੋਟਿਸ ਦੀ ਪਾਲਣਾ ਨਹੀਂ ਕੀਤੀ। ਐਸਪੀ ਨੇ ਕਿਹਾ ਕਿ ਬਲਵਿੰਦਰ ਸਿੰਘ ‘ਤੇ ਪਹਿਲਾਂ ਵੀ ਨਸ਼ਾ…
