08
Mar
ਨੈਸ਼ਨਲ ਟਾਈਮਜ਼ ਬਿਊਰੋ :- ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਵਲੋਂ ਜਥੇਦਾਰ ਸਾਹਿਬਾਨ ਨੂੰ ਹਟਾਉਣ ਦੀ ਕਾਰਵਾਈ ਦਾ ਵਿਰੋਧ ਕਰਨ ਦਾ ਸ਼੍ਰੋਮਣੀ ਅਕਾਲੀ ਦਲ ਦੇ ਐਕਟਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਤੇ ਉਨ੍ਹਾਂ ਨਾਲ ਹੋਰ ਅਕਾਲੀ ਆਗੂਆਂ ਵਲੋਂ ਜਾਰੀ ਬਿਆਨ ਨੇ ਉਨ੍ਹਾਂ ਵਰਗੇ ਪਾਰਟੀ ਅੰਦਰ ਸਭ ਤੋਂ ਬਜ਼ੁਰਗ ਤੇ ਸੀਨੀਅਰ ਆਗੂ ਨੂੰ ਭਾਰੀ ਠੇਸ ਪਹੁੰਚਾਈ ਹੈ। ਲਿਖਤੀ ਬਿਆਨ ਜਾਰੀ ਕਰਦਿਆਂ ਭੂੰਦੜ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੇ ਉਸ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਫੈਸਲੇ ਉਪਰ ਸਵਾਲ ਚੁੱਕ ਕੇ ਗਲਤ ਕੀਤਾ ਹੈ…