ਬਿਜਲੀ ਸੰਕਟ

ਰੋਪੜ ਥਰਮਲ ਪਲਾਂਟ ਦਾ ਤੀਜਾ ਯੂਨਿਟ ਵੀ ਹੋਇਆ ਬੰਦ

ਰੋਪੜ ਥਰਮਲ ਪਲਾਂਟ ਦਾ ਤੀਜਾ ਯੂਨਿਟ ਵੀ ਹੋਇਆ ਬੰਦ

ਗੁਰਪ੍ਰੀਤ ਸਿੰਘ :- ਪੰਜਾਬ ਵਿੱਚ ਬਿਜਲੀ ਸੰਕਟ ਦੇ ਅਜੇ ਹੱਲ ਹੋਣ ਦੇ ਕੋਈ ਸੰਕੇਤ ਨਹੀਂ ਦਿਖ ਰਹੇ ਹਨ। ਕਈ ਦਿਨਾਂ ਤੋਂ ਬਿਜਲੀ ਦੀ ਮੰਗ 16,000 ਮੈਗਾਵਾਟ ਤੋਂ ਵੱਧ ਗਈ ਹੈ। ਸਰਕਾਰੀ ਰੋਪੜ ਥਰਮਲ ਪਲਾਂਟ ਦੇ ਦੋ ਯੂਨਿਟ ਮੰਗਲਵਾਰ ਦੁਪਹਿਰ ਤੋਂ ਹੀ ਬੰਦ ਸਨ, ਜਿਸ ਦੀ ਪੁਸ਼ਟੀ ਖੁਦ ਪੰਜਾਬ ਦੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤੀ ਸੀ। ਪਰ ਅੱਜ ਬੁੱਧਵਾਰ ਸਵੇਰੇ 9:30 ਵਜੇ ਦੇ ਕਰੀਬ ਤੀਜਾ ਯੂਨਿਟ ਵੀ ਬੰਦ ਹੋ ਗਿਆ ਹੈ। ਜਿਸ ਕਾਰਨ ਬਿਜਲੀ ਉਤਪਾਦਨ ਘਟਣ ਕਾਰਨ, ਕਈ ਇਲਾਕਿਆਂ ਵਿੱਚ ਲੋਕਾਂ ਨੂੰ ਅਣਐਲਾਨੀ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਦੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ…
Read More
ਪੰਜਾਬ ‘ਚ ਬਿਜਲੀ ਸੰਕਟ ਦਾ ਖ਼ਤਰਾ, ਸੂਬੇ ਭਰ ਦੇ ਹਜ਼ਾਰਾਂ ਮੁਲਾਜ਼ਮ ਸਮੂਹਿਕ ਛੁੱਟੀ ਤੇ

ਪੰਜਾਬ ‘ਚ ਬਿਜਲੀ ਸੰਕਟ ਦਾ ਖ਼ਤਰਾ, ਸੂਬੇ ਭਰ ਦੇ ਹਜ਼ਾਰਾਂ ਮੁਲਾਜ਼ਮ ਸਮੂਹਿਕ ਛੁੱਟੀ ਤੇ

ਗੁਰਪ੍ਰੀਤ ਸਿੰਘ :- ਪੰਜਾਬ 'ਚ ਬਿਜਲੀ ਸੰਕਟ ਗੰਭੀਰ ਹੋਣ ਦਾ ਖ਼ਤਰਾ ਪੈਦਾ ਹੋ ਗਿਆ ਹੈ। ਦੇਰ ਸ਼ਾਮ ਪੰਜਾਬ ਸਰਕਾਰ, ਪਾਵਰਕਾਮ ਮੈਨੇਜਮੈਂਟ ਅਤੇ ਬਿਜਲੀ ਮੁਲਾਜ਼ਮ ਆਗੂਆਂ ਵਿਚਕਾਰ ਚੱਲ ਰਹੀ ਅਹਿਮ ਗੱਲਬਾਤ ਬੇਸਿੱਟਾ ਰਹਿਣ ਕਾਰਨ ਟੁੱਟ ਗਈ ਹੈ। ਇਸ ਦੇ ਰੋਸ ਵਜੋਂ ਪੰਜਾਬ ਭਰ ਦੇ ਹਜ਼ਾਰਾਂ ਬਿਜਲੀ ਮੁਲਾਜ਼ਮਾਂ ਨੇ 16 ਜੱਥੇਬੰਦੀਆਂ ਦੇ ਸਾਂਝੇ ਸੱਦੇ ’ਤੇ 21 ਅਤੇ 22 ਜੁਲਾਈ ਨੂੰ 2 ਦਿਨਾਂ ਦੀ ਸਮੂਹਿਕ ਛੁੱਟੀ ’ਤੇ ਜਾਣ ਦਾ ਐਲਾਨ ਕਰ ਦਿੱਤਾ ਹੈ। ਮੁਲਾਜ਼ਮਾਂ ਵਲੋਂ ਇਹ ਹੜਤਾਲ ਅੱਜ (20 ਜੁਲਾਈ) ਅੱਧੀ ਰਾਤ ਤੋਂ ਹੀ ਸਾਰੇ ਸਬ-ਸਟੇਸ਼ਨਾਂ ਅਤੇ ਪ੍ਰਾਜੈਕਟਾਂ ’ਤੇ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਕਾਰਨ ਥਰਮਲ ਪਲਾਂਟਾਂ, ਹਾਈਡਲ ਪ੍ਰਾਜੈਕਟਾਂ, ਟ੍ਰਾਂਸਮਿਸ਼ਨ ਲਾਈਨਾਂ ਅਤੇ…
Read More