24
Aug
ਗੁਰਪ੍ਰੀਤ ਸਿੰਘ :- ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਪੰਜਾਬ ਦੇ ਸਾਂਝੇ ਮੁਲਾਜ਼ਮ ਮੰਚ ਨਾਲ ਸਬੰਧਿਤ ਜਥੇਬੰਦੀਆਂ ਵੱਲੋਂ ਅਜਨਾਲਾ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ 27 ਅਗਸਤ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਵੱਧ ਤੋਂ ਵੱਧ ਮੁਲਾਜ਼ਮਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਰਣਨੀਤੀ ਤਿਆਰ ਕੀਤੀ ਗਈ। ਪੰਜਾਬ ਬੰਦ ਦੇ ਸੱਦੇ ’ਤੇ ਕੀਤੀ ਗਈ ਵਿਚਾਰ ਵਟਾਂਦਰਾ ਮੀਟਿੰਗ ਵਿੱਚ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ…
