16
Mar
ਗੁਰਪ੍ਰੀਤ ਸਿੰਘ :- ਮੁੱਖ ਮੰਤਰੀ ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੈਂਗਸਟਰਵਾਦ ਦੇ ਮੁੱਦੇ 'ਤੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੂੰ ਕਰੜੇ ਹੱਥੀਂ ਲਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਪਰਾਧੀਆਂ ਨੂੰ ਪਨਾਹ ਦੇਣ ਦੀ ਬਜਾਏ ਉਨ੍ਹਾਂ ਨੂੰ ਜੇਲ੍ਹਾਂ ਪਿੱਛੇ ਸੁੱਟਣ ਵਿੱਚ ਵਿਸ਼ਵਾਸ ਰੱਖਦੀ ਹੈ। ਸੁਖਬੀਰ ਬਾਦਲ ਦੇ ਉਸ ਬਿਆਨ 'ਤੇ ਚੁਟਕੀ ਲੈਂਦਿਆਂ, ਜਿਸ ਵਿੱਚ ਉਨ੍ਹਾਂ ਨੇ ਗੈਂਗਸਟਰਾਂ ਨੂੰ ਪੰਜਾਬ ਛੱਡਣ ਲਈ ਕਿਹਾ ਸੀ, ਮੁੱਖ ਮੰਤਰੀ ਨੇ ਕਿਹਾ ਕਿ, "ਸੁਖਬੀਰ ਬਾਦਲ ਦੇ ਕਹਿਣ ਦਾ ਮਤਲਬ ਇਹ ਹੈ ਕਿ ਗੈਂਗਸਟਰੋ ਭੱਜ ਜਾਓ, ਨਹੀਂ ਤਾਂ ਮੈਂ ਤੁਹਾਨੂੰ ਚੋਣ ਲੜਨ ਲਈ ਟਿਕਟਾਂ ਦੇ ਦੇਵਾਂਗਾ ਅਤੇ ਤੁਹਾਡੀ ਜ਼ਮਾਨਤ ਜ਼ਬਤ ਕਰਵਾ…
