19
Mar
ਗੁਰਪ੍ਰੀਤ ਸਿੰਘ :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ ਤੇ ਨਾਲ ਹੀ ਇਹ ਐਲਾਨ ਵੀ ਕੀਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਇਸ ਲਈ ਅੱਗੇ ਹੋ ਕੇ ਲੜਾਈ ਲੜਦਾ ਰਹੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਆਮ ਆਦਮੀ ਪਾਰਟੀ 'ਤੇ ਵੀ ਗੰਭੀਰ ਦੋਸ਼ ਲਾਉਂਦਿਆਂ ਆਖਿਆ ਕਿ ਉਹ ਗਾਰੰਟੀ ਨਾਲ ਕਹਿ ਸਕਦੇ ਹਨ ਕਿ ਜੇ ਬੇਅਦਬੀਆਂ ਦੀ ਜਾਂਚ ਕਰਵਾਈ ਜਾਵੇ ਤਾਂ ਉਨ੍ਹਾਂ ਪਿੱਛੇ ਆਮ ਆਦਮੀ ਪਾਰਟੀ ਦਾ ਹੱਥ ਹੋਵੇਗਾ। ਅੱਜ ਸੁਖਬੀਰ ਸਿੰਘ ਬਾਦਲ 'ਪੰਜਾਬ ਬਚਾਓ ਮੁਹਿੰਮ' ਤਹਿਤ ਸਮਾਣੇ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਵਿਰੁੱਧ…
