ਤਰਨ ਤਾਰਨ ਜਿਮਨੀ ਚੋਣ – ਪਹਿਲੇ ਰੁਝਾਨ ਚ ਅਕਾਲੀ ਦੱਲ ਅੱਗੇ!

ਨੈਸ਼ਨਲ ਟਾਈਮਜ਼ ਬਿਊਰੋ :- ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੀ ਗਿਣਤੀ ਦੌਰਾਨ ਪਹਿਲਾ ਰੁਝਾਨ ਸਾਹਮਣੇ ਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਪਹਿਲੇ ਨੰਬਰ ‘ਤੇ ਹਨ। ਗਿਣਤੀ ਸੈਂਟਰ ਵਿਖੇ ਬੈਲੇਟ ਪੇਪਰ ਖੁੱਲ੍ਹਣ ਤੋਂ ਬਾਅਦ ਇਹ ਸਭ ਤੋਂ ਪਹਿਲਾ ਰੁਝਾਨ ਜਨਤਕ ਹੋਇਆ ਹੈ। ਹਾਲਾਂਕਿ ਇਹ ਸ਼ੁਰੂਆਤੀ ਅੰਕੜੇ ਹਨ, ਅਗਲੇ ਰਾਊਂਡਾਂ ਵਿੱਚ ਤਸਵੀਰ ਹੋਰ ਸਪੱਸ਼ਟ ਹੋਵੇਗੀ ਕਿ ਹਲਕੇ ਦੀ ਕਮਾਨ ਕਿਸ ਪਾਸੇ ਜਾ ਸਕਦੀ ਹੈ।

ਪਹਿਲਾ ਰੁਝਾਣ 

ਅਕਾਲੀ ਦਲ- 2910
ਆਮ ਆਦਮੀ ਪਾਰਟੀ- 2285
ਕਾਂਗਰਸ-1379
ਵਾਰਸ ਪੰਜਾਬ ਦੇ-1005
ਭਾਜਪਾ- 282

ਦੱਸ ਦੇਈਏ ਕਿ ਵੋਟਾਂ ਦੀ ਗਿਣਤੀ ਦੇ ਕੁੱਲ 16 ਰਾਊਂਡ ਹੋਣਗੇ। ਜ਼ਿਮਨੀ ਚੋਣ ‘ਚ ਕੁੱਲ 15 ਉਮੀਦਵਾਰ ਮੈਦਾਨ ‘ਚ ਹਨ, ਜਿਨ੍ਹਾਂ ‘ਚੋਂ ਚਾਰ ਰਿਵਾਇਤੀ ਪਾਰਟੀਆਂ ਦੇ ਹਨ, ਦੋ ਰਜਿਸਟਰਡ ਪਾਰਟੀਆਂ ਹਨ ਅਤੇ 9 ਆਜ਼ਾਦ ਉਮੀਦਵਾਰ ਹਨ।

ਤਰਨਤਾਰਨ ਸੀਟ ‘ਤੇ ਮੁੱਖ ਮੁਕਾਬਲਾ

ਤਰਨਤਾਰਨ ਸੀਟ ‘ਤੇ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ ਤੋਂ ਹਰਮੀਤ ਸਿੰਘ ਸੰਧੂ ਤੇ ਕਾਂਗਰਸ ਦੇ ਕਰਨਬੀਰ ਸਿੰਘ ਬੁਰਜ, ਸ਼੍ਰੋਮਣੀ ਅਕਾਲੀ ਦਲ ਦੀ ਸੁਖਵਿੰਦਰ ਕੌਰ, ਭਾਜਪਾ ਤੋਂ ਹਰਜੀਤ ਸਿੰਘ ਸੰਧੂ ਵਿਚ ਹੈ। ਇਸ ਤੋਂ ਇਲਾਵਾ ਵਾਰਿਸ ਪੰਜਾਬ ਦੇ (ਆਜ਼ਾਰ ਉਮੀਦਵਾਰ )ਉਮੀਦਵਾਰ ਮਨਦੀਪ ਸਿੰਘ ਵੀ ਚੋਣਾਂ ਵਿਚ ਵੱਡਾ ਉਲਟਫੇਰ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਦੇ ਦੇਹਾਂਤ ਤੋਂ ਬਾਅਦ ਉਥੋਂ ਦੀ ਵਿਧਾਨ ਸਭਾ ਸੀਟ ਖ਼ਾਲੀ ਹੋ ਗਈ ਹੈ ਜਿਸ ਤੋਂ ਬਾਅਦ ਤਰਨਤਾਰਨ ਜ਼ਿਮਨੀ ਚੋਣ ਹੋ ਰਹੀ ਹੈ।

By Gurpreet Singh

Leave a Reply

Your email address will not be published. Required fields are marked *