ਤੇਲੰਗਾਨਾ: ਤੇਜ਼ ਰਫ਼ਤਾਰ ਟਰੱਕ ਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ, 6 ਲੋਕਾਂ ਦੀ ਮੌਤ

ਗੁਰਪ੍ਰੀਤ ਸਿੰਘ :- ਤੇਲੰਗਾਨਾ ਦੇ ਸੰਗਾਰੇਡੀ ਜ਼ਿਲ੍ਹੇ ਵਿੱਚ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਇੱਕ ਆਟੋ-ਰਿਕਸ਼ਾ ਦੀ ਤੇਜ਼ ਰਫ਼ਤਾਰ ਟਰੱਕ ਦੀ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ ਅਤੇ ਛੇ ਹੋਰ ਜ਼ਖਮੀ ਹੋ ਗਏ। ਘਟਨਾ ਸਥਾਨ ‘ਤੇ ਪਹੁੰਚੀ ਪੁਲਸ ਵਲੋਂ ਮਾਮਲੇ ਦੀ ਜਾਂਚ ਜਾਰੀ ਹੈ। ਪੁਲਸ ਅਨੁਸਾਰ ਇਹ ਘਟਨਾ ਰਾਤ 8 ਵਜੇ ਦੇ ਕਰੀਬ ਸਤਵਾਰ ਐਕਸ ਰੋਡ ‘ਤੇ ਵਾਪਰੀ ਹੈ। ਆਟੋ ਵਿੱਚ ਡਰਾਈਵਰ ਤੋਂ ਇਲਾਵਾ 11 ਔਰਤਾਂ ਸਵਾਰ ਸਨ। ਪੁਲਸ ਨੇ ਹਾਦਸੇ ਦੀ ਕਰਨੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

ਇੱਕ ਪੁਲਸ ਅਧਿਕਾਰੀ ਦੇ ਅਨੁਸਾਰ, ਇਹ ਹਾਦਸਾ ਮੰਗਲਵਾਰ ਰਾਤ 8 ਵਜੇ ਦੇ ਕਰੀਬ ਸੰਗਾਰੇਡੀ ਜ਼ਿਲ੍ਹੇ ਦੇ ਜ਼ਹੀਰਾਬਾਦ ਪੁਲਸ ਸਟੇਸ਼ਨ ਖੇਤਰ ਦੇ ਅਧੀਨ ਸਤਵਾਰ ਪਿੰਡ ਦੇ ਸਤਵਾਰ ਐਕਸ ਰੋਡ ‘ਤੇ ਵਾਪਰਿਆ ਹੈ। ਅਧਿਕਾਰੀ ਨੇ ਦੱਸਿਆ ਕਿ ਜ਼ਖਮੀਆਂ ਨੂੰ ਇਲਾਜ ਲਈ ਬਿਦਰ ਸਰਕਾਰੀ ਹਸਪਤਾਲ ਭੇਜਿਆ ਗਿਆ, ਜਦੋਂ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇੱਕ ਪੁਲਸ ਅਧਿਕਾਰੀ ਨੇ ਦੱਸਿਆ, “ਸੰਗਰੇਡੀ ਜ਼ਿਲ੍ਹੇ ਦੇ ਜ਼ਹੀਰਾਬਾਦ ਥਾਣਾ ਖੇਤਰ ਦੇ ਸਤਵਾਰ ਪਿੰਡ ਵਿੱਚ ਇੱਕ ਆਟੋ-ਰਿਕਸ਼ਾ ਅਤੇ ਇੱਕ ਟਰੱਕ ਵਿਚਕਾਰ ਹੋਏ ਸੜਕ ਹਾਦਸੇ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ ਅਤੇ ਛੇ ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਅਗਲੇ ਇਲਾਜ ਲਈ ਬਿਦਰ ਹਸਪਤਾਲ ਭੇਜ ਦਿੱਤਾ ਗਿਆ ਹੈ।”

By Gurpreet Singh

Leave a Reply

Your email address will not be published. Required fields are marked *