ਰਾਜੀਵ ਸ਼ਰਮਾ :- ਤੇਲੰਗਾਨਾ ਦੇ ਯਾਦਾਦਰੀ ਭੁਵਨਗਿਰੀ ਜ਼ਿਲ੍ਹੇ ਵਿੱਚ ਇੱਕ ਫਾਰਮਾਸਿਊਟੀਕਲ ਕੰਪਨੀ ਦੇ ਰਿਐਕਟਰ ਵਿੱਚ ਜ਼ੋਰਦਾਰ ਧਮਾਕਾ ਹੋਣ ਦੀ ਸੂਚਨਾ ਮਿਲੀ। ਇਸ ਧਮਾਕੇ ਵਿੱਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਨੌਂ ਹੋਰ ਜ਼ਖਮੀ ਹੋ ਗਏ। ਪੁਲਸ ਨੇ ਸ਼ਨੀਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਪੁਲਸ ਦੇ ਅਨੁਸਾਰ, ਇਹ ਘਟਨਾ ਸ਼ੁੱਕਰਵਾਰ ਦੇਰ ਰਾਤ ਪੋਚਮਪੱਲੀ ਮੰਡਲ ਦੀ ਯੂਨਿਟ ਵਿੱਚ ਵਾਪਰੀ ਹੈ, ਜਦੋਂ ਕਰਮਚਾਰੀ ਸ਼ਿਫਟਾਂ ਬਦਲ ਰਹੇ ਸਨ। ਉਨ੍ਹਾਂ ਕਿਹਾ ਕਿ ਧਮਾਕੇ ਤੋਂ ਬਾਅਦ ਯੂਨਿਟ ਨੂੰ ਅੱਗ ਲੱਗ ਗਈ।
ਇਸ ਮਾਮਲੇ ਦੀ ਜਾਂਚ ਦੌਰਾਨ ਇੱਕ ਪੁਲਸ ਅਧਿਕਾਰੀ ਨੇ ਕਿਹਾ, “ਇਸ ਘਟਨਾ ਨਾਲ ਦੋ ਲੋਕਾਂ ਦੀ ਮੌਤ ਹੋ ਗਈ ਹੈ। ਨੌਂ ਹੋਰ ਜ਼ਖਮੀ ਹੋਏ ਹਨ। ਉਨ੍ਹਾਂ ਵਿੱਚੋਂ ਦੋ ਲੋਕ 50 ਪ੍ਰਤੀਸ਼ਤ ਤੋਂ ਵੱਧ ਸੜ ਗਏ ਹਨ, ਜਦੋਂ ਕਿ ਸੱਤ ਹੋਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।” ਅਧਿਕਾਰੀ ਨੇ ਦੱਸਿਆ ਕਿ ਜ਼ਖਮੀਆਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਅੱਗ ਬੁਝਾਊ ਵਿਭਾਗ ਨੇ ਬਾਅਦ ਵਿੱਚ ਅੱਗ ‘ਤੇ ਕਾਬੂ ਪਾ ਲਿਆ। ਇਸ ਸਬੰਧੀ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ
