ਕੈਨੇਡਾ ਨਾਲ ਵਧਿਆ ਤਣਾਅ, ਟਰੰਪ ਨੇ ਓਂਟਾਰੀਓ ਝੀਲ ਦਾ ਨਾਂ ਬਦਲ ਕੇ ‘ਅਮਰੀਕਾ ਝੀਲ’ ਰੱਖਿਆ

ਰਾਜੀਵ ਸ਼ਰਮਾ :- ਅਮਰੀਕਾ ਅਤੇ ਕੈਨੇਡਾ ਵਿਚਾਲੇ ਵਪਾਰਕ ਮਸਲਿਆਂ ਨੂੰ ਲੈ ਕੇ ਚੱਲ ਰਹੇ ਤਣਾਅ ਦਰਮਿਆਨ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇੱਕ ਹੋਰ ਵੱਡਾ ਕਦਮ ਚੁੱਕਿਆ ਹੈ। ਟਰੰਪ ਨੇ ਓਂਟਾਰੀਓ ਝੀਲ ਦਾ ਨਾਂ ਬਦਲ ਕੇ ‘ਅਮਰੀਕਾ ਝੀਲ’ ਰੱਖਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਉਨ੍ਹਾਂ ਨੇ ਵੀਰਵਾਰ ਨੂੰ ਇੱਕ ਕਾਰਜਕਾਰੀ ਹੁਕਮ ’ਤੇ ਦਸਤਖ਼ਤ ਕੀਤੇ ਅਤੇ ਕਿਹਾ ਕਿ ਨਾਂ ਬਦਲਣ ਦਾ ਫੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗਾ।

ਅਮਰੀਕੀ ਗ੍ਰਹਿ ਮੰਤਰਾਲੇ ਨੂੰ ਦਿੱਤੇ ਹੁਕਮ

ਵ੍ਹਾਈਟ ਹਾਊਸ ਦੇ ਇੱਕ ਅਧਿਕਾਰੀ ਮੁਤਾਬਕ ਕਾਰਜਕਾਰੀ ਹੁਕਮ ਵਿੱਚ ਅਮਰੀਕੀ ਗ੍ਰਹਿ ਮੰਤਰਾਲੇ ਅਤੇ ਇਸ ਦੇ ਸਕੱਤਰ ਡਗ ਬਰਗਮ ਨੂੰ ਝੀਲ ਦਾ ਨਾਂ ਬਦਲਣ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਗਏ ਹਨ। ਹਾਲਾਂਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਦਫ਼ਤਰ ਵੱਲੋਂ ਇਸ ਮਾਮਲੇ ’ਤੇ ਤੁਰੰਤ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ।

ਕੈਨੇਡਾ ਅਤੇ ਅਮਰੀਕਾ ਦੀ ਸਰਹੱਦ ਵਿਚਾਲੇ ਸਥਿਤ ਹੈ ਝੀਲ

ਓਂਟਾਰੀਓ ਝੀਲ ਉੱਤਰੀ ਅਮਰੀਕਾ ਦੀਆਂ ਪੰਜ ਵੱਡੀਆਂ ਝੀਲਾਂ ਵਿੱਚੋਂ ਇੱਕ ਹੈ। ਇਹ ਝੀਲ ਕੈਨੇਡਾ ਦੇ ਓਂਟਾਰੀਓ ਸੂਬੇ ਅਤੇ ਅਮਰੀਕਾ ਦੇ ਨਿਊਯਾਰਕ ਰਾਜ ਦੇ ਵਿਚਕਾਰ ਸਥਿਤ ਹੈ। ਦੋਵਾਂ ਦੇਸ਼ਾਂ ਦੀ ਸਰਹੱਦ ਇਸ ਝੀਲ ਦੇ ਪਾਣੀ ਵਿੱਚੋਂ ਲੰਘਦੀ ਹੈ।

ਇਹ ਕਦਮ ਅਜਿਹੇ ਸਮੇਂ ਚੁੱਕਿਆ ਗਿਆ ਹੈ ਜਦੋਂ ਅਮਰੀਕਾ ਅਤੇ ਕੈਨੇਡਾ ਵਿਚਾਲੇ ਵਪਾਰਕ ਮਾਮਲਿਆਂ ਨੂੰ ਲੈ ਕੇ ਤਣਾਅ ਬਣਿਆ ਹੋਇਆ ਹੈ ਅਤੇ ਦੋਵਾਂ ਦੇਸ਼ਾਂ ਦਰਮਿਆਨ ਵਪਾਰ ਵਾਰਤਾ ਵੀ ਅਸਫਲ ਰਹੀ ਹੈ।

By Rajeev Sharma

Leave a Reply

Your email address will not be published. Required fields are marked *