ਫਿਰੋਜ਼ਪੁਰ ਵਿੱਚ ਦਹਿਸ਼ਤ! RSS ਸੰਚਾਲਕ ਦੀਨਾ ਨਾਥ ਦੇ ਪੋਤੇ ਦੀ ਗੋਲੀ ਮਾਰ ਕੇ ਹੱਤਿਆ, ਸ਼ਹਿਰ ਵਿੱਚ ਤਣਾਅ

ਨੈਸ਼ਨਲ ਟਾਈਮਜ਼ ਬਿਊਰੋ :- ਫਿਰੋਜ਼ਪੁਰ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਆਰ.ਐੱਸ.ਐੱਸ. ਦੇ ਸੰਚਾਲਕ ਦੀਨਾ ਨਾਥ ਦੇ ਪੋਤੇ ਨਵੀਨ ਕੁਮਾਰ ਨੂੰ ਅਣਪਛਾਤੇ ਬਦਮਾਸ਼ਾਂ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਸ਼ਹਿਰ ਵਿੱਚ ਤਣਾਅ ਦਾ ਮਾਹੌਲ ਬਣ ਗਿਆ ਹੈ।

ਜਾਣਕਾਰੀ ਮੁਤਾਬਕ, ਨਵੀਨ ਕੁਮਾਰ ਨੂੰ ਟਾਰਗਟ ਕਰਕੇ ਗੋਲੀ ਮਾਰੀ ਗਈ, ਜਿਸ ਨਾਲ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਲਾਂਕਿ ਬਦਮਾਸ਼ ਕੌਣ ਸਨ ਅਤੇ ਘਟਨਾ ਦੇ ਪਿੱਛੇ ਕੀ ਕਾਰਨ ਸਨ, ਇਸ ਬਾਰੇ ਹਾਲੇ ਤੱਕ ਕੋਈ ਪੁਸ਼ਟੀ ਨਹੀਂ ਹੋ ਸਕੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਇਲਾਕੇ ਦੇ CCTV ਫੂਟੇਜ ਖੰਗਾਲੇ ਜਾ ਰਹੇ ਹਨ ਅਤੇ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇਗਾ।

ਮਾਮਲੇ ਨੇ ਸ਼ਹਿਰ ਵਿੱਚ ਡਰ ਅਤੇ ਬੇਚੈਨੀ ਦਾ ਮਾਹੌਲ ਪੈਦਾ ਕਰ ਦਿੱਤਾ ਹੈ, ਜਦੋਂ ਕਿ ਸੁਰੱਖਿਆ ਪ੍ਰਬੰਧ ਵੀ ਕੜੇ ਕਰ ਦਿੱਤੇ ਗਏ ਹਨ।

By Gurpreet Singh

Leave a Reply

Your email address will not be published. Required fields are marked *