ਪੰਜਾਬ ‘ਚ ਅੱਤਵਾਦੀ ਸਾਜ਼ਿਸ਼ ਨਾਕਾਮ, 4 ਹੈਂਡ ਗ੍ਰਨੇਡ ਤੇ RDX ਸਮੇਤ ਇਕ ਮੁਲਜ਼ਮ ਗ੍ਰਿਫ਼ਤਾਰ

ਬਟਾਲਾ- ਪੰਜਾਬ ‘ਚ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਬਣਾਉਂਦਿਆਂ ਬਟਾਲਾ ਪੁਲਸ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਬਟਾਲਾ ਦੇ ਪਿੰਡ ਬਲਪੁਰਾ ਤੋਂ 4 ਹੈਂਡ ਗ੍ਰਨੇਡ (SPL HGR-84), 2 ਕਿਲੋ ਆਰ.ਡੀ.ਐਕਸ. ਅਧਾਰਿਤ ਆਈ.ਈ.ਡੀ. ਅਤੇ ਸੰਚਾਰ ਉਪਕਰਣ ਬਰਾਮਦ ਕੀਤੇ ਗਏ ਹਨ। ਇਹ ਸਾਰਾ ਸਾਮਾਨ ਇੱਕ ਵੱਡੀ ਅੱਤਵਾਦੀ ਯੋਜਨਾ ਦਾ ਹਿੱਸਾ ਸੀ, ਜਿਸ ਨੂੰ ਨਾਕਾਮ ਕਰ ਦਿੱਤਾ ਹੈ।

ਡੀ. ਜੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਖੇਪ ਯੂਕੇ-ਅਧਾਰਿਤ ਬਾਬਰ ਖਾਲਸਾ ਇੰਟਰਨੈਸ਼ਨਲ (BKI) ਦੇ ਅੱਤਵਾਦੀ ਨਿਸ਼ਾਨ ਸਿੰਘ ਉਰਫ ਨਿਸ਼ਾਨ ਜੋਡੀਆ ਦੇ ਇਸ਼ਾਰਿਆਂ ‘ਤੇ ਭੇਜੀ ਗਈ ਸੀ ਜੋ ਪਾਕਿਸਤਾਨ-ਅਧਾਰਿਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਹੁਕਮਾਂ ‘ਤੇ ਕੰਮ ਕਰ ਰਿਹਾ ਸੀ।

ਇਸ ਮਾਮਲੇ ‘ਚ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਦੂਜਾ ਫਰਾਰ ਹੈ। ਉਸਨੂੰ ਕਾਬੂ ਕਰਨ ਲਈ ਪੁਲਸ ਵੱਲੋਂ ਕੋਸ਼ਿਸ਼ਾਂ ਜਾਰੀ ਹਨ। ਡੀ.ਜੀ.ਪੀ. ਨੇ ਕਿਹਾ ਕਿ ਜਾਂਚ ਜਾਰੀ ਹੈ ਅਤੇ ਪੂਰੀ ਸਾਜ਼ਿਸ਼ ਨੂੰ ਬੇਨਕਾਬ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਯਕੀਨ ਦਵਾਇਆ ਕਿ ਪੰਜਾਬ ਪੁਲਸ ਅੱਤਵਾਦੀ ਮਾਡਿਊਲ ਨੂੰ ਨਿਊਟਰਲਾਈਜ਼ ਕਰਨ ਲਈ ਵਚਨਬੱਧ ਹੈ।

By Gurpreet Singh

Leave a Reply

Your email address will not be published. Required fields are marked *