ਆਮ ਆਦਮੀ ਪਾਰਟੀ ਪੰਜਾਬ ਦੇ ਸਟੇਟ ਆਬਜ਼ਰਵਰਾਂ ਦਾ ਐਲਾਨ, ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਜਲੰਧਰ/ਚੰਡੀਗੜ੍ਹ – ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਸਟੇਟ ਆਬਜ਼ਰਵਰਾਂ ਦਾ ਐਲਾਨ ਕੀਤਾ ਗਿਆ ਹੈ। ਚਾਰ ਆਗੂਆਂ ਨੂੰ ਇਹ ਅਹਿਮ ਜ਼ਿੰਮੇਵਾਰੀ ਦਿੱਤੀ ਗਈ ਹੈ, ਜਿਨ੍ਹਾਂ ਵਿਚ ਆਦਿਲ ਅਹਿਮਦ ਖਾਨ, ਗਾਇਤਰੀ ਬਿਸ਼ਨੋਈ, ਰਿਤੇਸ਼ ਖੰਡੇਵਾਲ, ਅਸੀਤ ਕੁਮਾਰ ਸ਼ਾਮਲ ਹਨ। ਇਨ੍ਹਾਂ  ਆਗੂਆਂ ਨੂੰ ਪੰਜਾਬ ਦੇ ਸਟੇਟ ਆਬਜ਼ਰਵਰ ਨਿਯੁਕਤੀ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਸਟੇਟ ਇੰਚਾਰਜ ਪੰਜਾਬ ਮਨੀਸ਼ ਸਿਸੋਦੀਆ ਵੱਲੋਂ ਦਿੱਤੀ ਗਈ ਹੈ। 

PunjabKesari

ਜ਼ਿਕਰਯੋਗ ਹੈ ਕਿ ਇਸ ਦੇ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਹਲਕਾ ਸੰਗਠਨ ਇੰਚਾਰਜਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਸੀ। ਪਾਰਟੀ ਵੱਲੋਂ 27 ਹਲਕਿਆਂ ਦੇ ਹਲਕਾ ਸੰਗਠਨ ਇਚਾਰਜਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ। ਇਸ ਤੋਂ ਇਲਾਵਾ ਪਾਰਟੀ ਨੇ ਖਰੜ ਹਲਕੇ ‘ਚ ਟਰੇਡ ਵਿੰਗ ਦੇ ਹਲਕਾ ਕੋ-ਆਰਡੀਨੇਟਰ ਦਾ ਵੀ ਐਲਾਨ ਕੀਤਾ। 

By Gurpreet Singh

Leave a Reply

Your email address will not be published. Required fields are marked *