ਮੇਰੀ ਆਵਾਜ਼ ਨੂੰ ਦਬਾਅ ਨਹੀਂ ਸਕਦੀ ਭਗਵੰਤ ਮਾਨ ਸਰਕਾਰ, ਫਗਵਾੜਾ ’ਚ ਗਰਜੇ ਬਿਕਰਮ ਮਜੀਠੀਆ

ਫਗਵਾੜਾ – ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਮਾਣਯੋਗ ਅਦਾਲਤ ਤੋਂ ਜ਼ਮਾਨਤ ਮਿਲਣ ਉਪਰੰਤ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਿਖੇ ਨਤਮਸਤਕ ਹੋਣ ਜਾਂਦੇ ਸਮੇਂ ਫਗਵਾੜਾ ਬਾਈਪਾਸ ਰੋਡ ’ਤੇ ਪਾਰਟੀ ਵਰਕਰਾਂ ਦੇ ਰੂ-ਬ-ਰੂ ਹੋਏ।

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵਿਧਾਨਸਭਾ ਹਲਕਾ ਫਗਵਾੜਾ ਸ਼ਹਿਰੀ ਇੰਚਾਰਜ ਸਰਦਾਰ ਰਣਜੀਤ ਸਿੰਘ ਖੁਰਾਣਾ ਅਤੇ ਦਿਹਾਤੀ ਹਲਕਾ ਇੰਚਾਰਜ ਸਰਦਾਰ ਰਾਜਿੰਦਰ ਸਿੰਘ ਚੰਦੀ ਦੀ ਅਗਵਾਈ ਹੇਠ ਸਮੂਹ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਬੋਲੇ ਸੋ ਨਿਹਾਲ ਅਤੇ ਸ਼੍ਰੋਮਣੀ ਅਕਾਲੀ ਦਲ ਜਿੰਦਾਬਾਦ ਦੇ ਅਕਾਸ਼ ਗੁੰਜਾਊ ਜੈਕਾਰੇ ਤੇ ਨਾਅਰੇ ਲਗਾ ਕੇ ਸਰਦਾਰ ਮਜੀਠੀਆ ਦਾ ਫੁੱਲਾਂ ਦੇ ਹਾਰ ਪਾ ਕੇ ਜੋਰਦਾਰ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਮੇਰੀ ਆਵਾਜ਼ ਨੂੰ ਦਬਾਅ ਨਹੀਂ ਸਕਦੀ ਹੈ।

ਸਵਾਗਤ ਕਰਨ ਵਾਲਿਆਂ ਵਿਚ ਜ਼ਿਲਾ ਪ੍ਰਧਾਨ (ਸ਼ਹਿਰੀ) ਸਰਦਾਰ ਜਰਨੈਲ ਸਿੰਘ ਵਾਹਦ ਵੀ ਉਚੇਰੇ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਵੱਡੀ ਗਿਣਤੀ ’ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਕਰ ਅਤੇ ਸਮਰਥਕ ਹਾਜ਼ਰ ਸਨ।

By Gurpreet Singh

Leave a Reply

Your email address will not be published. Required fields are marked *