ਪੰਜਾਬ ‘ਚ ਬਦਲੇ ਮੌਸਮ ਨੇ ਮਚਾਈ ਤਬਾਹੀ, ਹਨ੍ਹੇਰੀ-ਝੱਖੜ ਕਾਰਨ ਡਿੱਗੇ ਖੰਭੇ ਤੇ ਉੱਡੀਆਂ ਛੱਤਾਂ

ਜਲੰਧਰ/ਬਠਿੰਡਾ – ਪੰਜਾਬ ਵਿਚ ਅੱਜ ਮੌਸਮ ਨੇ ਦੁਪਹਿਰ ਬਾਅਦ ਅਚਾਨਕ ਆਪਣਾ ਮਿਜਾਜ਼ ਬਦਲ ਲਿਆ। ਜਲੰਧਰ, ਅੰਮ੍ਰਿਤਸਰ, ਬਠਿੰਡਾ, ਤਰਨਤਾਰਨ ਸਣੇ ਕਈ ਇਲਾਕਿਆਂ ਵਿਚ ਜਿੱਥੇ ਤੇਜ਼ ਹਨ੍ਹੇਰੀ-ਝੱਖੜ ਨੇ ਤਬਾਹੀ ਮਚਾਈ, ਉਥੇ ਹੀ ਜਲੰਧਰ ਦੇ ਕੰਪਨੀ ਬਾਗ ਦੇ ਬਾਹਰ ਲੱਗਾ ਲੋਹੇ ਦਾ ਪੋਲ ਹਨ੍ਹੇਰੀ ਕਾਰਨ ਹੇਠਾਂ ਡਿੱਗ ਹਿਆ। ਗਮੀਨਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਪਰ ਇਕ ਕਾਰ ਨੁਕਸਾਨੀ ਗਈ ਹੈ। 

PunjabKesari

ਉਥੇ ਹੀ ਹਨ੍ਹੇਰੀ ਕਾਰਨ ਬਠਿੰਡਾ ਵਿਖੇ ਵੀ ਭਾਰੀ ਤਬਾਹੀ ਹੋਈ। ਅਚਾਨਕ ਚੱਲੀ ਤੇਜ਼ ਹਵਾ ਨਾਲ ਨਾ ਸਿਰਫ਼ ਬਿਜਲੀ ਦੀ ਲਾਈਨ ਠੱਪ ਹੋ ਗਈ, ਸਗੋਂ ਪੂਰੇ ਇਲਾਕੇ ਵਿੱਚ ਹਨੇਰਾ ਛਾ ਗਿਆ। ਦਰਜਨਾਂ ਦਰਖਤ ਜ਼ਮੀਨ ‘ਤੇ ਢਹਿ ਪਏ, ਬਿਜਲੀ ਦੇ ਖੰਭੇ ਡਿੱਗਣ ਕਾਰਨ ਬਿਜਲੀ ਪ੍ਰਣਾਲੀ ਠੱਪ ਹੋ ਗਈ। ਚਸ਼ਮਦੀਦਾਂ ਦੇ ਅਨੁਸਾਰ ਹਨ੍ਹੇਰੀ ਇੰਨੀ ਤੇਜ਼ ਸੀ ਕਿ ਕਈ ਛੱਤਾਂ ਅਤੇ ਟੀਨ ਉੱਡ ਕੇ ਦੂਰ ਜਾ ਡਿੱਗੇ। ਸੜਕਾਂ ‘ਤੇ ਆਵਾਜਾਈ ਠੱਪ ਹੋ ਗਈ ਅਤੇ ਲੋਕ ਘਰਾਂ ‘ਚ ਕੈਦ ਹੋ ਕੇ ਰਹਿ ਗਏ। ਬਜ਼ੁਰਗਾਂ ਅਤੇ ਬੱਚਿਆਂ ਨੂੰ ਖ਼ਾਸ ਤਕਲੀਫ਼ ਦਾ ਸਾਹਮਣਾ ਕਰਨਾ ਪਿਆ।

PunjabKesari

ਹਸਪਤਾਲ, ਪਾਣੀ ਸਪਲਾਈ ਅਤੇ ਹੋਰ ਲੋੜੀਂਦੀਆਂ ਸੇਵਾਵਾਂ ‘ਤੇ ਵੀ ਹਨੇਰੀ ਦੇ ਗੰਭੀਰ ਅਸਰ ਪਏ ਹਨ। ਇਲਾਕੇ ਦੇ ਨਿਗਮ ਅਤੇ ਬਿਜਲੀ ਵਿਭਾਗ ਵੱਲੋਂ ਬਿਜਲੀ ਬਹਾਲੀ ਅਤੇ ਸਫ਼ਾਈ ਦੇ ਕੰਮ ਜਾਰੀ ਹਨ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਗਈ ਹੈ ਅਤੇ ਬਚਾਅ ਟੀਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਹੁਣ ਤੱਕ ਕਿਸੇ ਜਾਨੀ ਨੁਕਸਾਨ ਦੀ ਪੁਸ਼ਟੀ ਨਹੀਂ ਹੋਈ ਪਰ ਵੱਡੇ ਪੱਧਰ ‘ਤੇ ਨੁਕਸਾਨ ਹੋਣ ਦੀ ਆਸ਼ੰਕਾ ਜਤਾਈ ਜਾ ਰਹੀ ਹੈ।

PunjabKesari

By Gurpreet Singh

Leave a Reply

Your email address will not be published. Required fields are marked *