ਸਵੇਰੇ-ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਨਿਕਲੇ ਲੋਕ

ਰਾਜੀਵ ਸ਼ਰਮਾ :- ਅੱਜ ਸਵੇਰੇ ਲੇਹ, ਲੱਦਾਖ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸਵੇਰੇ 6:05 ਵਜੇ ਭੂਚਾਲ ਦੇ ਇਹ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ। ਭੂਚਾਲ ਦੀ ਤੀਬਰਤਾ 5.5 ਸੀ। ਅਜੇ ਤੱਕ ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਦੀ ਰਿਪੋਰਟ ਨਹੀਂ ਹੈ। ਭੂਚਾਲ ਦਾ ਕੇਂਦਰ ਜ਼ਮੀਨ ਤੋਂ ਲਗਭਗ 10 ਕਿਲੋਮੀਟਰ ਹੇਠਾਂ ਦੱਸਿਆ ਜਾ ਰਿਹਾ ਹੈ।

ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ ਨੇ ਆਪਣੇ X ਪਲੇਟਫਾਰਮ ‘ਤੇ ਲੇਹ ਭੂਚਾਲ ਦੀ ਰਿਪੋਰਟ ਦਿੱਤੀ। ਅੰਕੜਿਆਂ ਅਨੁਸਾਰ, ਲੇਹ ਭੂਚਾਲ ਦਾ ਕੇਂਦਰ 36.881 ਡਿਗਰੀ ਉੱਤਰੀ ਅਕਸ਼ਾਂਸ਼ ਅਤੇ 74.402 ਡਿਗਰੀ ਪੂਰਬੀ ਦੇਸ਼ਾਂਤਰ ‘ਤੇ ਸਥਿਤ ਸੀ।

By Rajeev Sharma

Leave a Reply

Your email address will not be published. Required fields are marked *