9 ਸਤੰਬਰ ਨੂੰ ਹੋਵੇਗੀ ਉਪ ਰਾਸ਼ਟਰਪਤੀ ਦੀ ਚੋਣ, ਜਗਦੀਪ ਧਨਖੜ ਦੇ ਅਸਤੀਫ਼ੇ ਤੋਂ ਬਾਅਦ ਖਾਲੀ ਹੋਇਆ ਸੀ ਅਹੁਦਾ

ਨੈਸ਼ਨਲ ਟਾਈਮਜ਼ ਬਿਊਰੋ :- ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਉਪ ਰਾਸ਼ਟਰਪਤੀ ਚੋਣ ਲਈ ਨਾਮਜ਼ਦਗੀਆਂ 7 ਤੋਂ 21 ਅਗਸਤ ਤੱਕ ਦਾਖਲ ਕੀਤੀਆਂ ਜਾ ਸਕਦੀਆਂ ਹਨ। ਨਾਮਜ਼ਦਗੀ ਪੱਤਰਾਂ ਦੀ ਜਾਂਚ 22 ਅਗਸਤ ਨੂੰ ਕੀਤੀ ਜਾਵੇਗੀ। ਉਮੀਦਵਾਰ 25 ਅਗਸਤ ਤੱਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਣਗੇ। 9 ਸਤੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਿੰਗ ਹੋਵੇਗੀ ਅਤੇ ਨਤੀਜੇ ਉਸੇ ਦਿਨ ਰਾਤ ਨੂੰ ਐਲਾਨੇ ਜਾਣਗੇ।

ਚੋਣ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਭਾਰਤ ਦੇ ਅਗਲੇ ਉਪ ਰਾਸ਼ਟਰਪਤੀ ਦੀ ਚੋਣ 9 ਸਤੰਬਰ ਨੂੰ ਹੋਵੇਗੀ। ਭਾਰਤ ਦੇ ਉਪ ਰਾਸ਼ਟਰਪਤੀ ਦਾ ਅਹੁਦਾ 21 ਜੁਲਾਈ ਨੂੰ ਜਗਦੀਪ ਧਨਖੜ ਦੇ ਅਚਾਨਕ ਅਸਤੀਫ਼ੇ ਕਾਰਨ ਖਾਲੀ ਹੋ ਗਿਆ ਸੀ ਅਤੇ ਇਹ ਚੋਣ ਕਰਵਾਉਣਾ ਜ਼ਰੂਰੀ ਹੋ ਗਿਆ। ਧਨਖੜ ਨੇ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਉਪ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਉਪ ਰਾਸ਼ਟਰਪਤੀ ਚੋਣ ਲਈ ਨਾਮਜ਼ਦਗੀਆਂ 7 ਤੋਂ 21 ਅਗਸਤ ਤੱਕ ਦਾਖਲ ਕੀਤੀਆਂ ਜਾ ਸਕਦੀਆਂ ਹਨ। ਨਾਮਜ਼ਦਗੀ ਪੱਤਰਾਂ ਦੀ ਜਾਂਚ 22 ਅਗਸਤ ਨੂੰ ਕੀਤੀ ਜਾਵੇਗੀ। ਉਮੀਦਵਾਰ 25 ਅਗਸਤ ਤੱਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਣਗੇ। ਵੋਟਿੰਗ 9 ਸਤੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗੀ ਅਤੇ ਨਤੀਜੇ ਉਸੇ ਰਾਤ ਐਲਾਨੇ ਜਾਣਗੇ।

ਸੰਵਿਧਾਨ ਦੀ ਧਾਰਾ 324 ਅਤੇ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਦੀ ਚੋਣ ਨਾਲ ਸਬੰਧਤ 1952 ਅਤੇ 1974 ਦੇ ਕਾਨੂੰਨਾਂ ਦੇ ਤਹਿਤ, ਇਹ ਜ਼ਿੰਮੇਵਾਰੀ ਪੂਰੀ ਤਰ੍ਹਾਂ ਚੋਣ ਕਮਿਸ਼ਨ ਦੀ ਹੁੰਦੀ ਹੈ।

By Gurpreet Singh

Leave a Reply

Your email address will not be published. Required fields are marked *