ਬਾਹਰਲਿਆਂ ਦੀ ਐਂਟਰੀ ਹੋਵੇਗੀ ਬੰਦ! PU ਵੱਲੋਂ ਜਾਰੀ ਹੋ ਗਏ ਨਵੇਂ ਹੁਕਮ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ 2 ਅਪ੍ਰੈਲ ਤੋਂ ਕੈਂਪਸ ਨੂੰ ਲੈ ਕੇ ਨਵੇਂ ਹੁਕਮ ਲਾਗੂ ਕਰ ਦਿੱਤੇ ਗਏ ਹਨ। ਪ੍ਰਸ਼ਾਸਨ ਵੱਲੋਂ ਵੱਡਾ ਫੈਸਲਾ ਲੈਂਦਿਆਂ ਹੋਇਆ ਕੈਂਪਸ ‘ਚ ਬਾਹਰੀ ਲੋਕਾਂ ਦੀ ਐਂਟਰੀ ਬੰਦ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਯੂਨੀਵਰਸਿਟੀ ‘ਚ ਐਂਟਰ ਹੋਣ ਵਾਲੀਆਂ ਗੱਡੀਆਂ ਦੀ ਵੀ ਸਖ਼ਤ ਚੈਕਿੰਗ ਕੀਤੀ ਜਾਵੇਗੀ। ਵਿਦਿਆਰਥੀਆਂ ਤੇ ਸਟਾਫ਼ ਨੂੰ ਆਈਡੀ ਕਾਰਡ ਪਾਉਣ ਦੀਆਂ ਹਦਾਇਤਾਂ ਜਾਰੀ ਕੀਤੀ ਗਈ ਹਨ।

ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨ ਪਹਿਲਾਂ ਪੰਜਾਬ ਯੂਨੀਵਰਸਿਟੀ ਕੈਂਪਸ ‘ਚ ਹਰਿਆਣਵੀ ਸਿੰਗਰ ਮਾਸੂਮ ਸ਼ਰਮਾ ਦੇ ਸ਼ੋਅ ਦੌਰਾਨ ਵਿਦਿਆਰਥੀ ਦਾ ਕਤਲ ਕਰ ਦਿੱਤਾ ਗਿਆ ਸੀ। ਜਿਸ ਦੇ ਮੱਦੇਨਜ਼ਰ ਪੀ.ਯੂ. ਪ੍ਰਸ਼ਾਸਨ ਵੱਲੋਂ ਸਖ਼ਤੀ ਕਰ ਦਿੱਤੀ ਗਈ ਹੈ ਤੇ ਹੁਣ ਕੈਂਪਸ ਅੰਦਰ ਕਿਸੇ ਵੀ ਸ਼ੱਕੀ ਵਿਅਕਤੀ ਨੂੰ ਐਂਟਰ ਨਹੀਂ ਹੋਣ ਦਿੱਤਾ ਜਾਵੇਗਾ। ਇਸ ਸਬੰਧ ਵਿਚ ਕੁਝ ਲੋਕਾਂ ਨੂੰ ਗ੍ਰਿਫਤਾਰ ਕੀਤੇ ਜਾਣ ਦੀਆਂ ਵੀ ਖਬਰਾਂ ਸਨ।

By Gurpreet Singh

Leave a Reply

Your email address will not be published. Required fields are marked *