ਨਾਭਾ- ਪੰਜਾਬ ‘ਚ ਇਕ ਬੇਹੱਦ ਦਰਦਨਾਕ ਹਾਦਸਾ ਵਾਪਰ ਗਿਆ ਹੈ, ਜਿੱਥੋਂ ਦੇ ਨਾਭਾ-ਭਾਦਸੋਂ ਰੋਡ ਨੇੜੇ ਮਲਕੀਤ ਐਗਰੋ ਕੋਲ ਇਕ ਤੇਜ਼ ਰਫਤਾਰ ਟਰਾਲੇ ਨੇ ਮੋਟਰਸਾਈਕਲ ਸਵਾਰ 2 ਸਕੇ ਭਰਾਵਾਂ ਨੂੰ ਟੱਕਰ ਮਾਰ ਦਿੱਤੀ।
ਇਹ ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਭਰਾਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਟੱਕਰ ਮਾਰਨ ਮਗਰੋਂ ਟਰਾਲਾ ਚਾਲਕ ਟਰਾਲਾ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ।

ਇਹ ਵੀ ਪੜ੍ਹੋ- UK ਦਾ ਸਟੱਡੀ ਵੀਜ਼ਾ ਹੋਣ ਦੇ ਬਾਵਜੂਦ US ਤੋਂ ਇੰਡੀਆ ਡਿਪੋਰਟ ਹੋਈ ਮੁਸਕਾਨ, MLA ਨੇ ਘਰ ਪਹੁੰਚ ਜਾਣਿਆ ਹਾਲ
ਪੁਲਸ ਚੌਕੀ ਰੋਹਟੀ ਪੁਲ ਦੇ ਜਾਂਚ ਅਧਿਕਾਰੀ ਮਨਿੰਦਰ ਸਿੰਘ ਨੇ ਦੱਸਿਆ ਕਿ ਹਾਦਸੇ ’ਚ ਮਾਰੇ ਗਏ ਦੋਵਾਂ ਭਰਾਵਾਂ ਦੀ ਪਛਾਣ ਸਾਗਰ ਕੁਮਾਰ (25) ਤੇ ਆਕਾਸ਼ ਕੁਮਾਰ (23) ਪੁੱਤਰ ਰਾਜੂ ਵਾਸੀ ਵਾਰਡ ਨੰਬਰ 8 ਰਾਮ ਸਿੰਘ ਕਾਲੋਨੀ ਭਾਦਸੋਂ ਵਜੋਂ ਹੋਈ ਹੈ। ਪੁਲਸ ਨੇ ਟਰਾਲਾ ਕਬਜ਼ੇ ’ਚ ਲੈ ਕੇ ਅਣਪਛਾਤੇ ਡਰਾਈਵਰ ਖਿਲਾਫ਼ ਮਾਮਲਾ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।