ਨਸ਼ਾ ਮੁਕਤੀ ਲਈ ਲੋਕਾਂ ਦੇ ਸਾਥ ਨਾਲ ਹੀ ਲੜਾਈ ਜਿੱਤੀ ਜਾ ਸਕਦੀ : ਵਿਧਾਇਕ ਰਮਦਾਸ

ਨੈਸ਼ਨਲ ਟਾਈਮਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸੂਬੇ ਵਿੱਚ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਲੋਕਾਂ ਦੇ ਸਹਿਯੋਗ ਨਾਲ ਹੀ ਕਾਮਯਾਬ ਬਣਾਇਆ ਜਾ ਸਕਦਾ ਹੈ। ਇਹ ਗੱਲ ਹਲਕਾ ਅਟਾਰੀ ਤੋਂ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਕਹੀ। ਉਹ ਪਿੰਡ ਮਹਿਨੀਆ ਕੋਹਾਰਾਂ, ਮੱਲੂਵਾਲ ਅਤੇ ਜਗਤਪੁਰ ਬਜਾਜ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕਰ ਰਹੇ ਸਨ।

“ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ‘ਚੋ ਨਸ਼ਿਆਂ ਦੇ ਮੁਕਮੰਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਲੋਕਾਂ ਦੇ ਸਾਥ ਨਾਲ ਹੀ ਜਿੱਤੀ ਜਾ ਸਕਦੀ ਹੈ। ਇਸ ਨਸ਼ਿਆਂ ਵਿਰੁੱਧ ਲੜਾਈ ‘ਚ ਸੂਬੇ ਦੇ ਲੋਕ ਵੱਧ ਚੜ੍ਹ ਕੇ ਆਪ ਸਰਕਾਰ ਦਾ ਸਾਥ ਦੇ ਰਹੇ ਹਾਂ ਤਾਂ ਜੌ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।” ਇਸ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਹਲਕੇ ਦੇ ਪਿੰਡ ਮਹਿਨੀਆ ਕੋਹਾਰਾਂ, ਮੱਲੂਵਾਲ ਅਤੇ ਜਗਤਪੁਰ ਬਜਾਜ ਵਿਖੇ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕਰਦੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ।

ਵਿਧਾਇਕ ਰਮਦਾਸ ਨੇ ਕਿਹਾ ਕਿ ਸਾਡੇ ਜਿਹੜੇ ਨੌਜਵਾਨ ਇਸ ਨਸ਼ਿਆਂ ਦੀ ਦਲਦਲ ਵਿੱਚ ਫਸ ਚੁੱਕੇ ਹਨ, ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦਾ ਮੁਫਤ ਇਲਾਜ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਅਜਿਹੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰਾਂ ਵਿੱਚ ਦਾਖਲ ਹੋ ਕੇ ਆਪਣਾ ਇਲਾਜ ਜ਼ਰੂਰ ਕਰਵਾਉਣ।ਉਨ੍ਹਾ ਕਿਹਾ ਕਿ ਲੋਕਾਂ ਦੇ ਸ਼ਹਿਯੋਗ ਨਾਲ ਹੀ ਨਸ਼ਿਆ ਵਿਰੁੱਧ ਲੜਾਈ ਨੂੰ ਜਿੱਤਿਆ ਜਾ ਸਕਦਾ ਹੈ। ਇਸ ਦੌਰਾਨ ਓਹਨਾਂ ਨੇ ਨਸ਼ਾ ਵਿਕਣ ਤੋਂ ਰੋਕਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਬਾਰੇ ਸਹੁੰ ਵੀ ਚੁਕਵਾਈ ਗਈ।

ਇਸ ਮੌਕੇ ਤੇ ਡੀ .ਐਸ.ਪੀ ਲਖਵਿੰਦਰ ਸਿੰਘ ਕਲੇਰ ਬੀ.ਡੀ.ਪੀ.ਉ ਮੈਡਮ ਲਖਵਿੰਦਰ ਕੋਰ, ਐਸ .ਐੱਚ. ਓ ਸਤਨਾਮ ਸਿੰਘ, ਸਰਪੰਚ ਤਰਸੇਮ ਸਿੰਘ ਸਹੋਤਾ ਜੇਠੂਵਾਲ,ਪਰਮਜੀਤ ਕੌਰ , ਸਰਪੰਚ ਬਲਜਿੰਦਰ ਸਿੰਘ ਜਗਤਪੁਰ ਬਜਾਜ , ਸਾਬਕਾ ਸਰਪੰਚ ਹਰਪਾਲl ਸਿੰਘ, ਸਰਪੰਚ ਕਿਰਪਾਲ ਸਿੰਘ, ਚਰਨਜੀਤ ਸਿੰਘ ਜੇਠੂਵਾਲ, ਆਦਿ ਵਿਸ਼ੇਸ਼ ਤੌਰ ਤੇ ਹਾਜਰ ਸਨ।

By Gurpreet Singh

Leave a Reply

Your email address will not be published. Required fields are marked *