ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ SGPC ਨੂੰ ਲਿਖੀ ਚਿੱਠੀ

ਅੰਮ੍ਰਿਤਸਰ- ਤਖਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਵੱਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ (ਕਾਰਜਕਾਰੀ ਜਥੇਦਾਰ, ਅਕਾਲ ਤਖਤ ਸਾਹਿਬ) ਅਤੇ ਭਾਈ ਟੇਕ ਸਿੰਘ (ਜਥੇਦਾਰ, ਦਮਦਮਾ ਸਾਹਿਬ) ਨੂੰ ਤਨਖਾਹੀਆ ਘੋਸ਼ਿਤ ਕੀਤਾ ਗਿਆ। ਦੋਵੇਂ ਨੂੰ ਪਹਿਲਾਂ 10 ਦਿਨਾਂ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਸੀ। ਅਣਸੁਣੀ ਤੋਂ ਬਾਅਦ ਦੂਜੀ ਵਾਰ ਵੀ 10 ਦਿਨਾਂ ਦਾ ਸਮਾਂ ਦਿੱਤਾ ਗਿਆ, ਪਰ ਕੋਈ ਹਾਜ਼ਰੀ ਨਾ ਹੋਣ ਤੇ ਹੁਣ ਤੀਜੀ ਵਾਰ 20 ਦਿਨਾਂ ਦਾ ਹੋਰ ਸਮਾਂ ਦਿੱਤਾ ਗਿਆ ਹੈ।

ਤਖ਼ਤ ਪਟਨਾ ਸਾਹਿਬ ਤੋਂ ਪੰਜ ਪਿਆਰੇ ਸਿੰਘ ਸਾਹਿਬਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਲਿਖਤੀ ਰੂਪ ‘ਚ ਸਖਤ ਹਦਾਇਤਾਂ ਜਾਰੀ ਕੀਤੀਆਂ ਹਨ। ਚਿੱਠੀ ਰਾਹੀਂ SGPC ਨੂੰ ਆਗਾਹ ਕੀਤਾ ਗਿਆ ਹੈ ਕਿ ਹੁਕਮਨਾਮੇ ਦੀ ਪਾਲਣਾ ਸਖ਼ਤੀ ਨਾਲ ਕਰਵਾਈ ਜਾਵੇ, ਨਾ ਕਿ ਉਸ ਦੀ ਅਣਸੁਣੀ ਹੋਣ ਦਿੱਤੀ ਜਾਵੇ।

ਪੰਜ ਪਿਆਰੇ ਸਿੰਘ ਸਾਹਿਬਾਨ ਵੱਲੋਂ ਇਹ ਵੀ ਦੱਸਿਆ ਗਿਆ ਕਿ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਭਾਈ ਟੇਕ ਸਿੰਘ ਵੱਲੋਂ ਤਖਤ ਪਟਨਾ ਸਾਹਿਬ ਦੇ ਸਿੰਘ ਸਾਹਿਬਾਨ ਅਤੇ ਪ੍ਰਬੰਧਕ ਕਮੇਟੀ ਦੇ ਖਿਲਾਫ ਜਾਣ ਬੁੱਝ ਕੇ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਇਹ ਸਿਰਫ਼ ਅਖ਼ਤਿਆਰੀ ਸੰਸਥਾਵਾਂ ਹੀ ਨਹੀਂ, ਸਾਰਾ ਪੰਥ ਇਸਦੇ ਪ੍ਰਭਾਵ ਹੇਠ ਆ ਸਕਦਾ ਹੈ।

PunjabKesari

ਪੰਜ ਸਿੰਘ ਸਾਹਿਬਾਨ ਨੇ ਆਪਣੀ ਚਿੰਤਾ ਵਿਅਕਤ ਕਰਦਿਆਂ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਤਖਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਵਿਚਾਲੇ ਕੋਈ ਵੀ ਵਿਵਾਦ ਜਾਂ ਟਕਰਾਅ ਉਭਰੇ। ਉਨ੍ਹਾਂ ਨੇ ਸਿੱਖ ਪੰਥ ਦੀ ਏਕਤਾ ਅਤੇ ਗੰਭੀਰਤਾ ਨੂੰ ਬਣਾਈ ਰੱਖਣ ਲਈ ਸਾਰੇ ਧਿਰਾਂ ਨੂੰ ਸੰਯਮ ਵਰਤਣ ਦੀ ਅਪੀਲ ਕੀਤੀ ਹੈ। ਸਿੱਖ ਪੰਥ ਦੀ ਸਭ ਤੋਂ ਵੱਡੀ ਮੰਨੀ ਹੋਈ ਸੰਸਥਾ SGPC ਉੱਤੇ ਹੁਣ ਇਹ ਨੈਤਿਕ ਅਤੇ ਕਾਨੂੰਨੀ ਜ਼ਿੰਮੇਵਾਰੀ ਹੈ ਕਿ ਪਟਨਾ ਸਾਹਿਬ ਵੱਲੋਂ ਜਾਰੀ ਕੀਤੇ ਗਏ ਹੁਕਮਨਾਮੇ ਦੀ ਪੂਰੀ ਤਰ੍ਹਾਂ ਪਾਲਣਾ ਕਰਵਾਈ ਜਾਵੇ। SGPC ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਤੋਂ ਉਮੀਦ ਕੀਤੀ ਜਾ ਰਹੀ ਹੈ ਕਿ ਉਹ ਜਥੇਦਾਰਾਂ ਦੀ ਅਣਸੁਣੀ ਦੇ ਮਾਮਲੇ ‘ਚ ਢਿੱਲ ਨਹੀਂ ਦੇਣਗੇ।

By Gurpreet Singh

Leave a Reply

Your email address will not be published. Required fields are marked *