ਅੱਜ ਪੂਰੇ ਪੰਜਾਬ ‘ਚ ਦਿਸੇਗਾ ਮਾਨਸੂਨ ਦਾ ਅਸਰ! ਹਨੇਰੀ-ਤੂਫ਼ਾਨ ਦੇ ਨਾਲ ਤੇਜ ਮੀਂਹ ਦਾ Alert ਜਾਰੀ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਮੌਸਮ ਨੇ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ ਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣੀ ਵੀ ਸ਼ੁਰੂ ਹੋ ਚੁੱਕੀ ਹੈ। ਕਈ ਥਾਵਾਂ ‘ਤੇ ਹੋਈ ਬਰਸਾਤ ਨਾਲ ਤਾਪਮਾਨ ਵਿਚ ਗਿਰਾਵਟ ਆ ਰਹੀ ਹੈ ਤੇ ਵੱਧ ਤੋਂ ਵੱਧ ਤੋਂ ਤਾਪਮਾਨ ਇਕ ਵਾਰ ਫ਼ਿਰ 40 ਡਿਗਰੀ ਤੋਂ ਹੇਠਾਂ ਆ ਚੁੱਕਿਆ ਹੈ, ਜੋ ਪਹਿਲਾਂ 46 ਡਿਗਰੀ ਤੋਂ ਵੀ ਟੱਪ ਗਿਆ ਸੀ। ਉੱਥੇ ਹੀ ਮਾਨਸੂਨ ਅੱਜ ਪੂਰੇ ਪੰਜਾਬ ਵਿਚ ਆਪਣਾ ਅਸਰ ਦਿਖਾਵੇਗਾ ਤੇ ਸੂਬੇ ਵਿਚ ਮੋਹਲੇਧਾਰ ਬਾਰਿਸ਼ ਹੋਵੇਗੀ।

ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਸੂਬੇ ਵਿਚ ਕਈ ਥਾਈਂ ਬਾਰਿਸ਼ ਹੋਈ। ਇਸ ਨਾਲ ਵੱਧ ਤੋਂ ਵੱਧ ਤਾਪਮਾਨ ਵਿਚ 2.9 ਡਿਗਰੀ ਗਿਰਾਵਟ ਆਈ। ਸਭ ਤੋਂ ਵੱਧ ਤਾਪਾਨ 36.1 ਡਿਗਰੀ ਬਠਿੰਡਾ ਵਿਚ ਦਰਜ ਕੀਤਾ ਗਿਆ। ਉੱਥੇ ਹੀ ਕਈ ਜ਼ਿਲ੍ਹਿਆਂ ਵਿਚ ਤਾਂ ਤਾਪਮਾਨ 30 ਡਿਗਰੀ ਤੋਂ ਵੀ ਹੇਠਾਂ ਹੀ ਰਿਹਾ। ਦਿਨ ਦੇ ਰਾਤ ਦੇ ਤਾਪਮਾਨ ਵਿਚ ਵੀ ਬਹੁਤ ਜ਼ਿਆਦਾ ਫ਼ਰਕ ਨਹੀਂ ਰਿਹਾ, ਕਿਉਂਕਿ ਇਸ ਵੇਲੇ ਘੱਟੋ-ਘੱਟ ਤਾਪਮਾਨ ਵਿਚ 25 ਡਿਗਰੀ ਤੋਂ ਉੱਪਰ ਹੀ ਚੱਲ ਰਿਹਾ ਹੈ।

ਅੱਜ ਪੂਰੇ ਪੰਜਾਬ ‘ਚ ਮੀਂਹ ਦੀ ਸੰਭਾਵਨਾ
ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਅੱਜ ਪੂਰੇ ਪੰਜਾਬ ਵਿਚ ਮਾਨਸੂਨ ਦਾ ਅਸਰ ਵੇਖਣ ਨੂੰ ਮਿਲੇਗਾ, ਜਿਸ ਨਾਲ ਸੂਬੇ ਭਰ ਵਿਚ ਖੁੱਲ੍ਹ ਕੇ ਬਰਸਾਤ ਹੋਵੇਗੀ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ਵਿਚ ਮੀਂਹ ਦੇ ਨਾਲ-ਨਾਲ ਅਸਮਾਨੀ ਬਿਜਲੀ ਅਤੇ ਹਨੇਰੀ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ।

ਇਸ ਦੇ ਮੱਦੇਨਜ਼ਰ ਵਿਭਾਗ ਵੱਲੋਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹੇ ਲਈ ਓਰੇਂਜ ਅਲਰਟ ਅਤੇ ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਮੋਗਾ, ਫ਼ਰੀਦਕੋਟ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐੱਸ.ਏ.ਐੱਸ. ਨਗਰ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸੇ ਤਰ੍ਹਾਂ ਹੀ ਆਉਣ ਵਾਲੇ ਕੁਝ ਦਿਨ ਸੂਬੇ ਵਿਚ ਭਾਰੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।

By Gurpreet Singh

Leave a Reply

Your email address will not be published. Required fields are marked *