ਨੈਸ਼ਨਲ ਟਾਈਮਜ਼ ਬਿਊਰੋ :- ਅੱਜ ਕੱਲ੍ਹ ਲੋਕਾਂ ਵਿਚ ਲਾਲਚ ਇੰਨਾ ਵੱਧ ਚੁੱਕਿਆ ਹੈ ਕਿ ਉਹ ਕੁਝ ਪੈਸਿਆਂ ਖ਼ਾਤਰ ਕਿਸੇ ਵੀ ਹੱਦ ਤਕ ਜਾ ਸਕਦੇ ਹਨ। ਇਹ ਲੋਕ ਆਪਣੇ ਲਾਲਚ ਪਿੱਛੇ ਗੁਰੂ ਘਰਾਂ ‘ਚੋਂ ਚੋਰੀ ਕਰਨ ਤੋਂ ਵੀ ਗੁਰੇਜ਼ ਨਹੀਂ ਕਰਦੇ। ਅਜਿਹਾ ਹੀ ਇਕ ਮਾਮਲਾ ਲੁਧਿਆਣਾ ਦੇ ਪਿੰਡ ਹਵਾਸ ਤੋਂ ਸਾਹਮਣੇ ਆਇਆ ਹੈ। ਥਾਣਾ ਮਿਹਰਬਾਨ ਦੀ ਪੁਲਸ ਨੇ ਗੁਰਦੁਆਰਾ ਸਾਹਿਬ ਦੀ ਗੋਲਕ ਚੋਰੀ ਕਰਨ ਵਾਲੇ ਤਿੰਨ ਅਣਪਛਾਤੇ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੌਲਦਾਰ ਤਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤਕਰਤਾ ਛਿੰਦਰਪਾਲ ਵਾਸੀ ਪਿੰਡ ਹਵਾਸ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ 14 ਅਪ੍ਰੈਲ ਨੂੰ ਸਵੇਰੇ 3 ਅਣਪਛਾਤੇ ਵਿਅਕਤੀ ਗੁਰਦੁਆਰਾ ਸ੍ਰੀ ਰਵੀਦਾਸ ਜੀ ਦੇ ਅੰਦਰ ਆਏ ਤੇ ਦਰਬਾਰ ਸਾਹਿਬ ਦੇ ਅੰਦਰ ਪਈ ਗੋਲਕ ਚੋਰੀ ਕਰ ਕੇ ਲੈ ਗਏ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
