ਪੰਜਾਬ ਵਿੱਚ ਵਧ ਰਹੀਆਂ ਅਪਰਾਧਿਕ ਵਾਰਦਾਤਾਂ ਅਤੇ ਕਾਨੂੰਨ ਵਿਵਸਥਾ ਦੀ ਡਿੱਗ ਰਹੀ ਹਾਲਤ ਨੂੰ ਲੈ ਕੇ ਸਥਾਨਕ ਲੋਕਾਂ ਵਿੱਚ ਭਗਵੰਤ ਮਾਨ ਸਰਕਾਰ ਦੇ ਖਿਲਾਫ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਲੋਕ ਮੌਜੂਦਾ ਸਰਕਾਰ ਨੂੰ “ਬਿਲਕੁਲ ਫੇਲ੍ਹ ਸਰਕਾਰ” ਕਰਾਰ ਦੇ ਰਹੇ ਹਨ।
ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਸੂਬੇ ਵਿੱਚ ਹੁਣ ਦਿਨ-ਦਿਹਾੜੇ ਲੁੱਟ-ਖੋਹ ਦੀਆਂ ਵਾਰਦਾਤਾਂ ਹੋ ਰਹੀਆਂ ਹਨ। ਮੀਡੀਆ ਨਾਲ ਗੱਲ ਕਰਦਿਆਂ ਇੱਕ ਵਿਅਕਤੀ ਨੇ ਗੁੱਸਾ ਜ਼ਾਹਰ ਕਰਦਿਆਂ ਕਿਹਾ ਕਿ ਸੜਕਾਂ ‘ਤੇ ਆਮ ਆਦਮੀ ਸੁਰੱਖਿਅਤ ਨਹੀਂ ਹੈ ਅਤੇ ਰੋਜ਼ਾਨਾ ਗੋਲੀਆਂ ਚੱਲਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਸਰਕਾਰ ਵੱਲੋਂ ਦਿੱਤੇ ਗਏ ‘ਰੰਗਲਾ ਪੰਜਾਬ’ ਦੇ ਨਾਅਰੇ ‘ਤੇ ਤੰਜ਼ ਕੱਸਦਿਆਂ ਲੋਕਾਂ ਨੇ ਸਵਾਲ ਉਠਾਇਆ ਹੈ ਕਿ ਕੀ ਅਜਿਹਾ ਹੁੰਦਾ ਹੈ ‘ਰੰਗਲਾ ਪੰਜਾਬ’? ਜਿੱਥੇ ਆਮ ਆਦਮੀ ਨੂੰ ਫੜ ਕੇ ਲੁੱਟ ਲਿਆ ਜਾਂਦਾ ਹੈ ਅਤੇ ਸਰਕਾਰ ਨੂੰ ਜਨਤਾ ਦੀ ਕੋਈ ਚਿੰਤਾ ਨਹੀਂ ਹੈ।
ਮੋਦੀ ਸਰਕਾਰ ਤੋਂ ਵੱਡੀਆਂ ਉਮੀਦਾਂ
ਮੌਜੂਦਾ ਹਾਲਾਤ ਤੋਂ ਤੰਗ ਆਏ ਕੁਝ ਲੋਕਾਂ ਨੇ ਆਉਣ ਵਾਲੇ ਸਮੇਂ ਵਿੱਚ ਵੱਡੀ ਤਬਦੀਲੀ ਦੀ ਉਮੀਦ ਜਤਾਈ ਹੈ। ਲੋਕਾਂ ਦਾ ਮੰਨਣਾ ਹੈ ਕਿ ਪੰਜਾਬ ਵਿੱਚ ਹੁਣ “ਡਬਲ ਇੰਜਣ” ਦੀ ਸਰਕਾਰ ਦੀ ਲੋੜ ਹੈ। ਇੱਕ ਵਿਅਕਤੀ ਨੇ ਭਰੋਸੇ ਨਾਲ ਦਾਅਵਾ ਕੀਤਾ ਕਿ 10001% ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਰਦੇਸ਼ਾਂ ਹੇਠ ਸਰਕਾਰ ਬਣੇਗੀ ਅਤੇ ਸੂਬੇ ਦੇ ਹਾਲਾਤ ਸੁਧਰਨਗੇ।
