ਝਿੜਕਣ ਦਾ ਮਤਲਬ ਕਿਸੇ ਨੂੰ ਖੁਦਕੁਸ਼ੀ ਲਈ ਉਕਸਾਉਣਾ ਨਹੀਂ : ਸੁਪਰੀਮ ਕੋਰਟ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਇਕ ਵਿਦਿਆਰਥੀ ਨੂੰ ਝਿੜਕਣ ਤੇ ਉਸ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਮੁਲਜ਼ਮ ਨੂੰ ਬਰੀ ਕਰ ਦਿੱਤਾ ਹੈ। ਮੁਲਜ਼ਮ ਜੋ ਇਕ ਸਕੂਲ ਦੇ ਇਕ ਹੋਸਟਲ ਦਾ ਇੰਚਾਰਜ ਸੀ, ਨੇ ਇਕ ਹੋਰ ਵਿਦਿਆਰਥੀ ਦੀ ਸ਼ਿਕਾਇਤ ’ਤੇ ਇਕ ਹੋਰ ਵਿਦਿਆਰਥੀ ਨੂੰ ਝਿੜਕਿਆ ਸੀ ਜਿਸ ਨੇ ਬਾਅਦ ’ਚ ਖੁਦਕੁਸ਼ੀ ਕਰ ਲਈ ਸੀ।

ਜਸਟਿਸ ਅਹਿਸਾਨੂਦੀਨ ਅਮਾਨਉੱਲਾ ਤੇ ਪ੍ਰਸ਼ਾਂਤ ਕੁਮਾਰ ਮਿਸ਼ਰਾ ਦੇ ਬੈਂਚ ਨੇ ਕਿਹਾ ਕਿ ਕੋਈ ਵੀ ਆਮ ਵਿਅਕਤੀ ਕਲਪਨਾ ਨਹੀਂ ਕਰ ਸਕਦਾ ਸੀ ਕਿ ਝਿੜਕਣ ਕਾਰਨ ਅਜਿਹੀ ਦੁਖਦਾਈ ਘਟਨਾ ਵਾਪਰ ਸਕਦੀ ਹੈ। ਸੁਪਰੀਮ ਕੋਰਟ ਨੇ ਮਦਰਾਸ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਜਿਸ ’ਚ ਧਾਰਾ 306 ਅਧੀਨ ਹੋਸਟਲ ਇੰਚਾਰਜ ਨੂੰ ਖੁਦਕੁਸ਼ੀ ਲਈ ਉਕਸਾਉਣ ਦੇ ਅਪਰਾਧ ਤੋਂ ਬਰੀ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਸੀ।

By Rajeev Sharma

Leave a Reply

Your email address will not be published. Required fields are marked *