ਸੇਵਾ ਕੇਂਦਰਾਂ ਦੇ ਖੁੱਲ੍ਹਣ ਦਾ ਵੀ ਸਮਾਂ ਬਦਲਿਆ!

ਗੁਰਪ੍ਰੀਤ ਸਿੰਘ :- ਗਰਮੀ ਦੇ ਮੌਸਮ ਨੂੰ ਵੇਖਦਿਆਂ ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕੀਤਾ ਗਿਆ ਹੈ । ਹੁਣ ਸੇਵਾ ਕੇਂਦਰ ਸਵੇਰੇ 7.30 ਤੋਂ ਦੁਪਹਿਰ 3.30 ਵਜੇ ਤੱਕ ਖੁੱਲੇ ਰਹਿਣਗੇ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਬੁਲਾਰੇ ਵੱਲੋਂ ਦਿੱਤੀ ਗਈ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਵੇਖਦਿਆਂ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਤਬਦੀਲੀ ਲਿਆਂਦੀ ਗਈ ਹੈ। ਪਹਿਲਾਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਲੈ ਕੇ ਸ਼ਾਮ 5.00 ਵਜੇ ਤੱਕ ਸੀ।

ਹੁਣ ਗਰਮੀ ਨੂੰ ਵੇਖਦਿਆਂ ਇਹ ਸਮਾਂ ਸਵੇਰੇ 7.30 ਤੋਂ ਦੁਪਹਿਰ ਬਾਅਦ 3:30 ਤੱਕ ਕੀਤਾ ਗਿਆ ਹੈ। ਉਨ੍ਹਾਂ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਕਤ ਸਮੇਂ ਦੌਰਾਨ ਸੇਵਾ ਕੇਂਦਰਾਂ ਵਿੱਚ ਪਹੁੰਚ ਕੇ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ।

By Gurpreet Singh

Leave a Reply

Your email address will not be published. Required fields are marked *