ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਵਿਰਸਾ ਸਿੰਘ ਵਲਟੋਹਾ ਵਲੋਂ ਬਲਾਤਕਾਰ ਪੀੜਤ ਮਹਿਲਾ ਪ੍ਰਤੀ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕਰਨ ਅਤੇ ਪਹਿਚਾਣ ਜਨਤਕ ਕਰਨ ਸਬੰਧੀ ਮਾਮਲੇ ਦਾ ਨੋਟਿਸ ਲਿਆ

ਗੁਰਪ੍ਰੀਤ ਸਿੰਘ :- ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਅੱਜ ਇਕ ਮਾਮਲੇ ਵਿਚ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵਲੋਂ ਬਲਾਤਕਾਰ ਪੀੜਤ ਮਹਿਲਾ ਪ੍ਰਤੀ ਅਪਮਾਨਜਨਕ ਅਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਅਤੇ ਉਸ ਦੀ ਪਹਿਚਾਣ ਜਨਤਕ ਕਰਨ ਦੇ ਮਾਮਲੇ ਦਾ ਸੂ ਮੋਟੋ ਨੋਟਿਸ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਇਹ ਮਾਮਲਾ ਟੀ.ਵੀ.ਚੈਨਲਾਂ ‘ਤੇ ਚੱਲੀ ਖ਼ਬਰ ਰਾਹੀਂ ਕਮਿਸ਼ਨ ਦੇ ਧਿਆਨ ਵਿੱਚ ਆਇਆ ਹੈ ਜਿਸ ਉਤੇ  ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

By Gurpreet Singh

Leave a Reply

Your email address will not be published. Required fields are marked *