ਨੈਸ਼ਨਲ ਟਾਈਮਜ਼ ਬਿਊਰੋ :- ਸ੍ਰੀ ਫਤਿਹਗੜ੍ਹ ਸਾਹਿਬ (Punjab) ‘ਚ ਬੀਤੀ ਰਾਤ ਇਕ ਜ਼ੋਰਦਾਰ ਧਮਾਕੇ ਆਵਾਜ਼ ਆਈ। ਜਿਸ ਤੋਂ ਬਾਅਦ ਲੋਕਾਂ ਨੇ ਤੁਰੰਤ ਪੁਲਿਸ ਨੂੰ ਇਸ ਧਮਾਕੇ ਦੀ ਆਵਾਜ਼ ਦੀ ਸੂਚਨਾ ਦਿੱਤੀ। ਜਿਸ ਤੋਂ ਬਾਅਦ ਧਮਾਕੇ ਦੀ ਆਵਾਜ਼ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸ਼ਹਿਰ ਭਰ ਵਿਚ ਜਾਂਚ ਮੁਹਿੰਮ ਸ਼ੁਰੂ ਕੀਤੀ। ਪੁਲਿਸ ਵਲੋਂ ਸੰਵੇਦਨਸ਼ੀਲ ਥਾਵਾਂ ਦੀ ਛਾਣਬੀਣ ਕੀਤੀ ਗਈ ਪਰ ਕਿਸੇ ਵੀ ਥਾਂ ਤੋਂ ਧਮਾਕੇ ਕਾਰਨ ਜਾਨੀ ਜਾਂ ਮਾਲੀ ਨੁਕਸਾਨ ਦੇ ਸਬੂਤ ਨਹੀਂ ਮਿਲੇ।
ਜਿਸ ਤੋਂ ਬਾਅਦ ਇਸ ਬਾਰੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ (Punjab) ਦੇ ਐਸਪੀ ਜਸਕੀਰਤ ਅਹੀਰ ਨੇ ਜਾਣਕਰੀ ਦਿੰਦੇ ਹੋਏ ਦੱਸਿਆ ਕਿ ਬੀਤੀ ਰਾਤ ਕਰੀਬ 9.45 ਵਜੇ ਫ਼ਤਹਿਗੜ੍ਹ ਸਾਹਿਬ ਦੇ ਕੁਝ ਇਲਾਕਿਆਂ ਵਿਚ ਧਮਾਕੇ ਦੀ ਜ਼ੋਰਦਾਰ ਆਵਾਜ਼ ਸੁਣੇ ਜਾਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਵਿਸ਼ੇਸ਼ ਜਾਂਚ ਅਭਿਆਨ ਚਲਾਇਆ ਗਿਆ, ਪਰ ਸ਼ਹਿਰ ‘ਚ ਕਿਤੇ ਵੀ ਕਿਸੇ ਕਿਸਮ ਦੇ ਧਮਾਕੇ ਦੀ ਪੁਸ਼ਟੀ ਨਹੀਂ ਹੋ ਸਕੀ।
ਉਨ੍ਹਾਂ ਅੱਗੇ ਕਿਹਾ ਕਿ ਇਹ ਆਵਾਜ਼ ਸੰਭਵਤ ਫਾਈਟਰ ਜੈੱਟ ਜਹਾਜ਼ਾਂ ਦੀ ਉਡਾਣ ਦੌਰਾਨ ਪੈਦਾ ਹੋਏ ਸੋਨਿਕ ਬੂਮ ਕਾਰਨ ਹੋ ਸਕਦੀ ਹੈ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸੋਸ਼ਲ ਮੀਡੀਆ ਉੱਤੇ ਫੈਲ ਰਹੀਆਂ ਖ਼ਬਰਾਂ ‘ਤੇ ਧਿਆਨ ਨਾ ਦਿੱਤਾ ਜਾਵੇ ਅਤੇ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ। ਦੱਸ ਦਈਏ ਕਿ ਅਜੇ ਕੁੱਝ ਦਿਨ ਪਹਿਲਾਂ ਹੀ ਸਰਹਿੰਦ ‘ਚ ਰੇਲਵੇ ਲਾਈਨ ‘ਤੇ ਇੱਕ ਜ਼ੋਰਦਾਰ ਧਮਾਕਾ ਹੋਇਆ ਸੀ, ਜਿਸ ‘ਚ ਰੇਲਗੱਡੀ ਦਾ ਇੰਜਣ ਨੁਕਸਾਨਿਆ ਗਿਆ ਸੀ ਅਤੇ ਡਰਾਈਵਰ ਗੰਭੀਰ ਜ਼ਖਮੀ ਹੋ ਗਿਆ ਸੀ।
