16 ਜਨਵਰੀ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 16 ਜਨਵਰੀ ਨੂੰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਸਵੇਰੇ 11 ਵਜੇ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਪਹਿਲਾਂ 12 ਜਨਵਰੀ ਨੂੰ ਬੁਲਾਈ ਗਈ ਸੀ, ਜੋ ਜ਼ਰੂਰੀ ਰੁਝੇਵਿਆਂ ਕਾਰਨ ਹੁਣ 16 ਜਨਵਰੀ ਨੂੰ ਹੋਵੇਗੀ।

ਉਨ੍ਹਾਂ ਕਿਹਾ ਕਿ ਇਸ ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਨੂੰ ਪਹਿਲਾਂ ਭੇਜੇ ਗਏ ਏਜੰਡੇ ਤਹਿਤ ਰੁਟੀਨ ਅਨੁਸਾਰ ਵਿਚਾਰਾਂ ਕੀਤੀਆਂ ਜਾਣਗੀਆਂ। ਇਸ ਸਬੰਧ ਵਿੱਚ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

By Gurpreet Singh

Leave a Reply

Your email address will not be published. Required fields are marked *